IMG-LOGO
ਹੋਮ ਰਾਸ਼ਟਰੀ: 🔴 ਵੱਡੀ ਖਬਰ:-ਚੋਣ ਕਮਿਸ਼ਨ ਨੇ ਡੇਰਾਮੁਖੀ ਰਾਮ ਰਹੀਮ ਨੂੰ ਸ਼ਰਤਾਂ...

🔴 ਵੱਡੀ ਖਬਰ:-ਚੋਣ ਕਮਿਸ਼ਨ ਨੇ ਡੇਰਾਮੁਖੀ ਰਾਮ ਰਹੀਮ ਨੂੰ ਸ਼ਰਤਾਂ ਨਾਲ ਦਿੱਤੀ ਪੈਰੋਲ

Admin User - Sep 30, 2024 09:43 PM
IMG

.

ਚੰਡੀਗੜ੍ਹ - ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਜਾਵੇਗਾ। ਚੋਣ ਕਮਿਸ਼ਨ ਨੇ ਇਸ ਲਈ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਉਹ ਚੋਣ ਜ਼ਾਬਤੇ ਦੇ ਨਿਯਮਾਂ ਨੂੰ ਦੇਖਦੇ ਹੋਏ ਰਾਮ ਰਹੀਮ ਨੂੰ ਪੈਰੋਲ ਦੇ ਸਕਦਾ ਹੈ। ਇਸ ਦੇ ਲਈ ਕਮਿਸ਼ਨ ਨੇ 3 ਸ਼ਰਤਾਂ ਵੀ ਲਗਾਈਆਂ ਹਨ।

ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੂੰ ਭੇਜੇ ਪੱਤਰ ਵਿੱਚ 3 ਸ਼ਰਤਾਂ ਦਾ ਜ਼ਿਕਰ ਕੀਤਾ ਗਿਆ ਹੈ। ਪਹਿਲੀ ਸ਼ਰਤ ਇਹ ਹੈ ਕਿ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ਨਹੀਂ ਜਾਵੇਗਾ। ਦੂਜੀ ਸ਼ਰਤ ਇਹ ਰੱਖੀ ਗਈ ਹੈ ਕਿ ਉਹ ਚੋਣਾਂ ਦੌਰਾਨ ਕੋਈ ਸਿਆਸੀ ਸਰਗਰਮੀ ਨਹੀਂ ਕਰੇਗਾ।ਇਸ ਦੇ ਨਾਲ ਹੀ ਉਹ ਸੋਸ਼ਲ ਮੀਡੀਆ ਰਾਹੀਂ ਕਿਸੇ ਵੀ ਚੋਣ ਗਤੀਵਿਧੀ ਵਿੱਚ ਹਿੱਸਾ ਨਹੀਂ ਲੈਣਗੇ। ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਰਾਮ ਰਹੀਮ ਚੋਣ ਜ਼ਾਬਤੇ ਜਾਂ ਦਿੱਤੀਆਂ ਗਈਆਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.