ਤਾਜਾ ਖਬਰਾਂ
.
ਅੰਮ੍ਰਿਤਸਰ ਤੋਂ ਲਾਪਤਾ ਹੋਏ ਕਾਰੋਬਾਰੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵਪਾਰੀ ਦੀ ਲਾਸ਼ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰੋਬਾਰੀ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ।
ਦੱਸ ਦੇਈਏ ਕਿ ਬੀਤੇ ਦਿਨ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਾਰੋਬਾਰੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਸੀ।
Get all latest content delivered to your email a few times a month.