ਤਾਜਾ ਖਬਰਾਂ
.
ਜੀਰਾ: ਕੁਝ ਪਲਾਂ ਦਾ ਗੁੱਸਾ ਕਿਸੇ ਦੀ ਜਾਨ ਵੀ ਲੈ ਸਕਦਾ ਹੈ, ਅਜਿਹਾ ਹੀ ਇੱਕ ਮਾਮਲਾ ਜੀਰਾ ਦੇ ਸਿੰਘ ਸਭਾ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਵਿਚਾਲੇ ਹੋਈ ਝੜਪ ਨੇ ਖੂਨੀ ਰੂਪ ਲੈ ਲਿਆ। ਇਸ ਝੜਪ ਦੌਰਾਨ ਘਰ ਦੇ ਮਾਲਕ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ ਹੈ।
ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾਕਟਰ ਮੈਡਮ ਹਰਸ਼ ਵਰਮਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਕ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਪਹੁੰਚਿਆ ਸੀ, ਜਿਸ ਦਾ ਨਾਂ ਰਸ਼ਪਾਲ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਸਿੰਘ ਸਭਾ ਰੋਡ ਜ਼ੀਰਾ ਸੀ | ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਪੂਰੇ ਪਰਿਵਾਰ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
Get all latest content delivered to your email a few times a month.