ਤਾਜਾ ਖਬਰਾਂ
.
ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਚਿੱਠੀਆਂ ਦੇਣ ਦਾ ਦੌਰ ਸ਼ੁਰੂ ਹੋਇਆ ਸੀ ਜਿਸ ਵਿੱਚ ਬਾਗੀ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਦਾਅਵਾ ਕੀਤਾ ਸੀ ਕਿ ਉਹ ਹੁਣ ਜਾਗ ਚੁੱਕੇ ਹਨ। ਅਤੇ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਦਾ ਸਾਰਾ ਦੋਸ਼ ਸੁਖਬੀਰ ਸਿੰਘ ਬਾਦਲ 'ਤੇ ਮੜ੍ਹ ਰਹੇ ਹਨ। ਉਹਨਾਂ ਵੱਲੋਂ ਤੇ ਹੋਰਨਾਂ ਦਿੱਤੀਆਂ ਗਈਆ ਚਿੱਠੀਆਂ ਨੂੰ ਵਾਚਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ, ਜਿੱਥੇ ਉਹ ਪੇਸ਼ ਹੋਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਪੂਰੀ ਤਨਦੇਹੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਆਪਣੀਆਂ ਸਾਰੀਆਂ ਗ਼ਲਤੀਆਂ ਮੰਨ ਲਈਆਂ | ਜਦੋਂ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਫਿਰ ਉਨ੍ਹਾਂ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਬਿਨਾਂ ਕੋਈ ਬਿਆਨ ਦਿੱਤੇ ਘਰ ਬੈਠੇ ਹਨ। ਦੂਜੇ ਪਾਸੇ ਕੁਝ ਲੋਕ ਇਹ ਕਿਆਸਰਾਈਆਂ ਲਗਾ ਰਹੇ ਹਨ ਕਿ ਜਥੇਦਾਰ ਸਖ਼ਤ ਜਾਂ ਘੱਟ ਸਜ਼ਾ ਦਾ ਐਲਾਨ ਕਰਨਗੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਈ ਪੱਤਰ ਭੇਜ ਕੇ ਜਥੇਦਾਰ ਨੂੰ ਹਲਕੀ ਸਜ਼ਾ ਨਾ ਦੇਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਪ੍ਰਤੀ ਵੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਚਿੱਠੀਆਂ ਪ੍ਰਾਪਤ ਹੋਈਆਂ ਹਨ ਹੁਣ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਬੀ ਜਗੀਰ ਕੌਰ ਨੂੰ ਵੀ ਪੱਤਰ ਜਾਰੀ ਕੀਤਾ ਗਿਆ ਹੈ ਜਿੱਥੇ ਉਹਨਾਂ ਨੂੰ ਪੇਸ਼ ਹੋਣ ਵਾਸਤੇ ਕਿਹਾ ਗਿਆ ਇਥੇ ਉਹਨਾਂ ਨੇ ਕਿਹਾ ਕਿ ਮੈਂ ਬੀਬੀ ਜਗੀਰ ਕੌਰ ਦੇ ਕਿਰਦਾਰ ਤੇ ਕੋਈ ਟਿੱਪਣੀ ਨਹੀਂ ਕਰਦਾ ਪਰ ਗੁਰਪ੍ਰਤਾਪ ਸਿੰਘ ਵਡਾਲਾ ਵਰਗੇ ਕੁਝ ਵਿਅਕਤੀ ਜਥੇਦਾਰ ਨੂੰ ਇਹ ਕਹਿ ਕੇ ਚੁਣੌਤੀ ਦੇ ਰਹੇ ਹਨ ਕਿ ਉਹ ਅਜਿਹਾ ਪੱਤਰ ਜਾਰੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜੇ ਜਥੇਦਾਰ ਸਿਆਸੀ ਪ੍ਰਭਾਵ ਹੇਠ ਹੁੰਦੇ ਤਾਂ ਉਹ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਨਾ ਦਿੰਦੇ।
ਕੰਗਣਾ ਰਨੌਤ ਬਾਰੇ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ
ਕੰਗਨਾ ਜੋ ਕਹਿ ਰਹੀ ਹੈ ਉਹ ਕੋਈ ਨਵੀਂ ਗੱਲ ਨਹੀਂ ਹੈ ਅਤੇ ਗਾਂਧੀ ਸਾਡੇ ਨੇਤਾ ਨਹੀਂ ਹਨ। ਉਹ ਇੱਕ ਨਕਲੀ ਲੀਡਰ ਹੈ ਅਤੇ ਸਿੱਖਾਂ ਦਾ ਕੇਵਲ ਇੱਕ ਪਿਤਾ ਹੈ ਅਤੇ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਨ।
ਕਿਹਾ ਭਾਜਪਾ ਡੇਰਾ ਸੱਚਾ ਸੌਦਾ ਮੁਖੀ ਨੂੰ ਗੈਰ-ਕਾਨੂੰਨੀ ਪੈਰੋਲ ਰਾਹੀਂ ਸਮਰਥਨ ਦੇ ਰਹੀ ਹੈ ਅਤੇ ਚੋਣ ਕਮਿਸ਼ਨ ਇਸ ਦਾ ਸਮਰਥਨ ਕਰ ਰਿਹਾ ਹੈ।
Get all latest content delivered to your email a few times a month.