ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁਲਟ ਮੋਟਰਸਾਈਕਲਾਂ ਤੋਂ ਉੱਚੀ ਆਵਾਜ਼ ਕਰਨ ਲਈ ਮੋਡੀਫਾਈਡ ਸਾਈਲੈਂਸਰਾਂ ਦੀ ਵਰਤੋਂ ਕਰਨ ਵਾਲੇ ਡਰਾਈਵਰਾਂ ਖਿਲਾਫ ਸਖਤ ਰੁਖ ਅਖਤਿਆਰ ਕਰਦੇ ਹੋਏ ਯੂਟੀ ਪੁਲਿਸ ਤੋਂ ਹੁਣ ਤੱਕ ਜਾਰੀ ਕੀਤੇ ਚਲਾਨਾਂ ਦੇ ਵੇਰਵੇ ਮੰਗੇ ਹਨ। ਹਾਈਕੋਰਟ ਨੇ ਯੂਟੀ ਪੁਲਿਸ ਨੂੰ ਇਸ ਮਾਮਲੇ ਵਿੱਚ ਚਲਾਨਾਂ ਦੀ ਪੂਰੀ ਜਾਣਕਾਰੀ ਹਲਫ਼ਨਾਮੇ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਹਾਈਕੋਰਟ ਨੇ ਇਸ ਗੱਲ 'ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸ਼ਹਿਰ 'ਚ ਕਈ ਲੋਕ ਮੋਡੀਫਾਈਡ ਸਾਈਲੈਂਸਰਾਂ ਰਾਹੀਂ ਉੱਚੀ-ਉੱਚੀ ਆਵਾਜ਼ ਕੱਢ ਰਹੇ ਹਨ | ਅਦਾਲਤ ਨੇ ਇਸ ਨੂੰ ਅਦਾਲਤ ਦੀ ਮਾਣਹਾਨੀ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਬੁਲੇਟ ਚਾਲਕਾਂ ਦਾ ਰਵੱਈਆ ਅਦਾਲਤ ਦਾ ਅਪਮਾਨ ਹੈ ਅਤੇ ਪੁਲੀਸ ਇਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਅਦਾਲਤ ਨੇ ਪੁੱਛਿਆ ਕਿ ਉਹ ਲੋਕ ਕੌਣ ਹਨ ਜਿਨ੍ਹਾਂ ਨੂੰ ਨਾ ਤਾਂ ਪੁਲਿਸ ਦੀ ਪਰਵਾਹ ਹੈ ਅਤੇ ਨਾ ਹੀ ਅਦਾਲਤ ਦੇ ਹੁਕਮਾਂ ਦੀ?
ਅਦਾਲਤ ਨੇ ਸਪੱਸ਼ਟ ਕੀਤਾ ਕਿ ਪੁਲਿਸ ਨੂੰ ਹੁਣ ਤੱਕ ਜਾਰੀ ਕੀਤੇ ਚਲਾਨਾਂ ਦੀ ਜਾਣਕਾਰੀ ਦੁਬਾਰਾ ਪੇਸ਼ ਕਰਨੀ ਪਵੇਗੀ, ਤਾਂ ਜੋ ਅਸਲੀਅਤ ਦਾ ਪਤਾ ਲੱਗ ਸਕੇ | ਅਦਾਲਤ ਨੇ ਯੂਟੀ ਪੁਲਿਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉੱਚੀ ਆਵਾਜ਼ ਵਿੱਚ ਬੁਲੇਟ ਮੋਟਰਸਾਈਕਲ ਸਵਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਸ਼ਾਂਤੀ ਬਹਾਲ ਕੀਤੀ ਜਾਵੇ।
Get all latest content delivered to your email a few times a month.