ਤਾਜਾ ਖਬਰਾਂ
.
ਅੰਮ੍ਰਿਤਸਰ- ਪੰਜਾਬ ਦੇ ਪ੍ਰਮੁੱਖ ਡੇਰਿਆਂ ਵਿੱਚੋਂ ਇੱਕ ਰਾਧਾ ਸੁਆਮੀ ਬਿਆਸ ਡੇਰੇ ਦੇ ਨਵੇਂ ਮੁਖੀ ਅਤੇ ਸਾਬਕਾ ਮੁਖੀ ਨੇ ਇਟਲੀ ਵਿੱਚ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਡੇਰਾ ਬਿਆਸ ਦੇ ਸਾਬਕਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵ-ਨਿਯੁਕਤ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਦੀ ਇਹ ਮੁਲਾਕਾਤ ਇਟਲੀ ਦੇ ਵੈਟੀਕਨ ਸਿਟੀ ਵਿਖੇ ਹੋਈ। ਜਿੱਥੇ ਪੋਪ ਫਰਾਂਸਿਸ ਨਾਲ ਦੋ ਘੰਟੇ ਤੋਂ ਵੱਧ ਸਮੇਂ ਤੱਕ ਗੱਲਬਾਤ ਚੱਲੀ। ਇਸ ਚਰਚਾ ਵਿੱਚ ਸਭ ਤੋਂ ਵੱਡਾ ਮੁੱਦਾ ਸੰਸਾਰ ਵਿੱਚ ਧਰਮ ਦੇ ਪ੍ਰਚਾਰ ਦਾ ਸੀ। ਤਿੰਨਾਂ ਅਧਿਆਤਮਕ ਆਗੂਆਂ ਨੇ ਵਿਸ਼ਵ ਸ਼ਾਂਤੀ ਬਾਰੇ ਵੀ ਖੁੱਲ੍ਹ ਕੇ ਚਰਚਾ ਕੀਤੀ। ਤਿੰਨਾਂ ਦੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਉਹ ਪੋਪ ਫਰਾਂਸਿਸ ਨਾਲ ਬੈਠੇ ਨਜ਼ਰ ਆ ਰਹੇ ਹਨ।
Get all latest content delivered to your email a few times a month.