ਤਾਜਾ ਖਬਰਾਂ
.
ਹੈਦਰਾਬਾਦ-ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਦੀ 'ਮਾਲਦੀਵਜ਼ ਫਸਟ' ਨੀਤੀ ਦਾ ਭਾਰਤ ਦੇ ਸਬੰਧਾਂ 'ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਮਾਲਦੀਵ ਕਦੇ ਵੀ ਅਜਿਹਾ ਕੁਝ ਨਹੀਂ ਕਰੇਗਾ ਜਿਸ ਨਾਲ ਭਾਰਤ ਦੀ ਸੁਰੱਖਿਆ ਨੂੰ ਨੁਕਸਾਨ ਪਹੁੰਚੇ। ਟਾਈਮਜ਼ ਆਫ ਇੰਡੀਆ ਨੂੰ ਦਿੱਤੇ ਇੰਟਰਵਿਊ 'ਚ ਮੁਈਜ਼ੂ ਨੇ ਇਹ ਵੀ ਕਿਹਾ ਕਿ ਦੂਜੇ ਦੇਸ਼ਾਂ ਨਾਲ ਮਾਲਦੀਵ ਦੇ ਭਾਰਤ ਨਾਲ ਸਬੰਧਾਂ 'ਤੇ ਕੋਈ ਅਸਰ ਨਹੀਂ ਪਵੇਗਾ।
ਮੁਈਜ਼ੂ ਨੇ ਕਿਹਾ ਕਿ ਮਾਲਦੀਵ ਭਾਰਤ ਨਾਲ ਰਣਨੀਤਕ ਸਬੰਧ ਬਣਾਉਣਾ ਜਾਰੀ ਰੱਖੇਗਾ ਕਿਉਂਕਿ ਭਾਰਤ ਇਕ ਮਹੱਤਵਪੂਰਨ ਭਾਈਵਾਲ ਅਤੇ ਦੋਸਤ ਹੈ। ਉਨ੍ਹਾਂ ਕਿਹਾ ਕਿ ਮਾਲਦੀਵ ਖੇਤਰੀ ਸਥਿਰਤਾ ਅਤੇ ਸੁਰੱਖਿਆ ਲਈ ਭਾਰਤ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗਾ।
ਮੁਈਜ਼ੂ ਨੇ ਕਿਹਾ ਕਿ ਮਾਲਦੀਵ ਅਤੇ ਭਾਰਤ ਦੇ ਸਬੰਧ ਹਮੇਸ਼ਾ ਮਜ਼ਬੂਤ ਰਹੇ ਹਨ। ਉਸ ਨੂੰ ਯਕੀਨ ਹੈ ਕਿ ਇਹ ਦੌਰਾ ਇਸ ਨੂੰ ਹੋਰ ਮਜ਼ਬੂਤ ਕਰੇਗਾ। ਰਾਸ਼ਟਰਪਤੀ ਮੁਈਜ਼ੂ ਦੀ ਇਹ ਭਾਰਤ ਦੀ ਪਹਿਲੀ ਦੁਵੱਲੀ ਯਾਤਰਾ ਹੈ, ਹਾਲਾਂਕਿ ਇਸ ਤੋਂ ਪਹਿਲਾਂ ਉਹ ਜੂਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ।
ਮੁਈਜ਼ੂ ਹੈਦਰਾਬਾਦ ਹਾਊਸ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਮੀਟਿੰਗ ਕਰ ਰਹੇ ਹਨ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ
Get all latest content delivered to your email a few times a month.