ਤਾਜਾ ਖਬਰਾਂ
.
ਨਵੀਂ ਦਿੱਲੀ- ਨਵੀਂ ਦਿੱਲੀ ਵਿੱਚ ਦੂਜੇ ਟੀ-20 ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾਇਆ। ਅਰੁਣ ਜੇਤਲੀ ਸਟੇਡੀਅਮ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਭਾਰਤ ਨੇ 9 ਵਿਕਟਾਂ ਗੁਆ ਕੇ 221 ਦੌੜਾਂ ਬਣਾਈਆਂ। ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ 9 ਵਿਕਟਾਂ ਗੁਆ ਕੇ 135 ਦੌੜਾਂ ਹੀ ਬਣਾ ਸਕੀ। ਭਾਰਤ ਵੱਲੋਂ ਨਿਤੀਸ਼ ਰੈੱਡੀ ਨੇ 34 ਗੇਂਦਾਂ ਵਿੱਚ 74 ਦੌੜਾਂ ਬਣਾਈਆਂ, ਉਸ ਨੇ ਗੇਂਦਬਾਜ਼ੀ ਵਿੱਚ 2 ਵਿਕਟਾਂ ਵੀ ਲਈਆਂ।
ਰੈੱਡੀ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਮਿਲਿਆ। ਵਰੁਣ ਚੱਕਰਵਰਤੀ ਨੇ ਵੀ 2 ਵਿਕਟਾਂ ਲਈਆਂ। ਬੰਗਲਾਦੇਸ਼ ਵੱਲੋਂ ਮਹਿਮੂਦੁੱਲਾ ਨੇ ਸਭ ਤੋਂ ਵੱਧ 41 ਦੌੜਾਂ ਬਣਾਈਆਂ। ਦੂਜਾ ਮੈਚ ਜਿੱਤ ਕੇ ਭਾਰਤ ਨੇ ਤੀਜੇ ਟੀ-20 ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਤੀਜਾ ਮੈਚ 12 ਅਕਤੂਬਰ ਨੂੰ ਹੈਦਰਾਬਾਦ 'ਚ ਖੇਡਿਆ ਜਾਵੇਗਾ।
Get all latest content delivered to your email a few times a month.