ਤਾਜਾ ਖਬਰਾਂ
.
ਲੁਧਿਆਣਾ- ਲੁਧਿਆਣਾ ਕੋਰਟ ਕੰਪਲੈਕਸ ਦੀ ਪਾਰਕਿੰਗ ਵਿੱਚ ਬੁੱਧਵਾਰ ਦੁਪਹਿਰ ਨੂੰ ਗੋਲੀਬਾਰੀ ਹੋਣ ਕਾਰਨ ਭਗਦੜ ਮੱਚ ਗਈ। ਗੋਲੀ ਦੀ ਆਵਾਜ਼ ਸੁਣਦੇ ਹੀ ਆਸਪਾਸ ਦੇ ਲੋਕਾਂ ਨੇ ਇਧਰ-ਉਧਰ ਭੱਜਣਾ ਸ਼ੁਰੂ ਕਰ ਦਿੱਤਾ। ਪੁਲਿਸ ਮੁਤਾਬਕ ਪੇਸ਼ੀ ਮੌਕੇ ਮੌਜੂਦ ਵਿਅਕਤੀ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ, ਜਦੋਂ ਅਚਾਨਕ ਗੋਲੀ ਚੱਲ ਗਈ। ਗੋਲੀ ਚਲਾਉਣ ਵਾਲੇ ਦੀ ਪਛਾਣ ਮੰਨੂ ਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਅਦਾਲਤ ਦੀ ਪਾਰਕਿੰਗ ਵਿੱਚ ਲੱਗੇ ਸੀਸੀਟੀਵੀ ਦੀ ਜਾਂਚ ਕਰਕੇ ਮਾਮਲੇ ਦੀ ਜਾਂਚ ਕਰ ਰਹੇ ਹਨ।ਜਦੋਂ ਗੋਲੀ ਚੱਲੀ ਤਾਂ ਮੰਨੂ ਆਪਣੇ ਰੁਮਾਲ ਨਾਲ ਰਿਵਾਲਵਰ ਸਾਫ਼ ਕਰ ਰਿਹਾ ਸੀ। ਜਿਸ ਤੋਂ ਬਾਅਦ ਰੌਲਾ ਪਿਆ ਅਤੇ ਮੰਨੂੰ ਉਥੋਂ ਭੱਜ ਗਿਆ।
Get all latest content delivered to your email a few times a month.