ਤਾਜਾ ਖਬਰਾਂ
.
ਫਾਜ਼ਿਲਕਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਹੁਣ ਨਵੇਂ ਫੁਰਮਾਨ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜੇਕਰ ਝੋਨੇ ਦੀ ਪਰਾਲੀ ਨੂੰ ਅੱਗ ਲੱਗੀ ਤਾਂ ਉਸ ਇਲਾਕੇ ਦਾ ਐਸਐਚਓ ਜ਼ਿੰਮੇਵਾਰ ਹੋਵੇਗਾ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਾ ਸਿਰਫ ਜਵਾਬਤਲਬੀ ਹੋਵੇਗੀ ਬਲਕਿ ਦੋ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਸਿਖਰਲੀ ਅਦਾਲਤ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਝੋਨੇ ਦੀ ਪਰਾਲੀ ਸਾੜਨ ਉਤੇ ਸਖ਼ਤੀ ਦਿਖਾਈ ਜਾ ਰਹੀ ਹੈ। ਇਸ ਦੇ ਸਬੰਧ ਵਿੱਚ ਅਦਾਲਤ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਘਟਨਾ ਹੁੰਦੀ ਹੈ ਤਾਂ ਉਸ ਇਲਾਕੇ ਦਾ ਐਸਐਚਓ ਜ਼ਿੰਮੇਵਾਰ ਹੋਵੇਗਾ।
Get all latest content delivered to your email a few times a month.