IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਪ੍ਰਧਾਨ ਮੰਤਰੀ ਮੋਦੀ ਆਸੀਆਨ ਸੰਮੇਲਨ ਲਈ ਕਮਿਊਨਿਸਟ ਦੇਸ਼ ਲਾਓਸ ਪਹੁੰਚੇ

ਪ੍ਰਧਾਨ ਮੰਤਰੀ ਮੋਦੀ ਆਸੀਆਨ ਸੰਮੇਲਨ ਲਈ ਕਮਿਊਨਿਸਟ ਦੇਸ਼ ਲਾਓਸ ਪਹੁੰਚੇ

Admin User - Oct 10, 2024 03:10 PM
IMG

.

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਆਸੀਆਨ ਸੰਮੇਲਨ 'ਚ ਹਿੱਸਾ ਲੈਣ ਲਈ ਵੀਰਵਾਰ ਨੂੰ 2 ਦਿਨਾਂ ਦੌਰੇ 'ਤੇ ਕਮਿਊਨਿਸਟ ਦੇਸ਼ ਲਾਓਸ ਪਹੁੰਚੇ। ਇੱਥੇ ਬੁੱਧ ਭਿਕਸ਼ੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਲਾਓਸ ਦੀ ਰਾਜਧਾਨੀ ਵਿਏਨਟਿਏਨ ਵਿੱਚ ਲਾਓਸ ਦੀ ਰਾਮਾਇਣ ਵੀ ਦੇਖੀ। ਪੀਐਮ ਮੋਦੀ ਲਾਓਸ ਵਿੱਚ 10ਵੀਂ ਵਾਰ ਭਾਰਤ-ਆਸੀਆਨ ਸੰਮੇਲਨ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਦੇ ਮੁਤਾਬਕ, ਇਸ ਦੌਰਾਨ ਪੀਐਮ ਮੋਦੀ ਆਸੀਆਨ ਦੇਸ਼ਾਂ ਦੇ ਕਈ ਨੇਤਾਵਾਂ ਨਾਲ ਦੋ-ਪੱਖੀ ਗੱਲਬਾਤ ਵੀ ਕਰਨਗੇ।ਲਾਓ ਦੇ ਪ੍ਰਧਾਨ ਮੰਤਰੀ ਸੋਨੇਕਸੇ ਸਿਫੰਡਨ ਨੇ ਪੀਐਮ ਮੋਦੀ ਨੂੰ ਸੱਦਾ ਦਿੱਤਾ ਸੀ। ਲਾਓਸ ਇਸ ਸਾਲ ਭਾਰਤ-ਆਸੀਆਨ ਸਿਖਰ ਸੰਮੇਲਨ ਅਤੇ ਪੂਰਬੀ ਏਸ਼ੀਆ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.