IMG-LOGO
ਹੋਮ ਰਾਸ਼ਟਰੀ, ਮਨੋਰੰਜਨ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਪਤੀ ਰਾਜ ਕੁੰਦਰਾ ਨੂੰ HC...

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਪਤੀ ਰਾਜ ਕੁੰਦਰਾ ਨੂੰ HC ਤੋਂ ਰਾਹਤ, ED ਨੇ ਘਰ ਖਾਲੀ ਕਰਨ ਦਾ ਦਿੱਤਾ ਸੀ ਨੋਟਿਸ

Admin User - Oct 11, 2024 04:50 PM
IMG

.

ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੂੰ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਈਡੀ ਵੱਲੋਂ ਜਾਰੀ ਕੀਤੇ ਬੇਦਖ਼ਲੀ ਨੋਟਿਸ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਜਦੋਂ ਤੱਕ ਅਪੀਲੀ ਟ੍ਰਿਬਿਊਨਲ ਜਾਇਦਾਦ ਕੁਰਕੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਕਰਦਾ, ਉਦੋਂ ਤੱਕ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਦਰਅਸਲ, 27 ਸਤੰਬਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਿਲਪਾ ਸ਼ੈੱਟੀ ਅਤੇ ਕੁੰਦਰਾ ਨੂੰ 10 ਦਿਨਾਂ ਦੇ ਅੰਦਰ ਜੁਹੂ, ਮੁੰਬਈ ਸਥਿਤ ਘਰ ਅਤੇ ਪੁਣੇ ਸਥਿਤ ਫਾਰਮ ਹਾਊਸ ਨੂੰ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਇਸ ਜੋੜੇ ਨੇ ਬੰਬੇ ਹਾਈ ਕੋਰਟ 'ਚ ਇਸ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਇਸ ਨੂੰ ਗੈਰ-ਕਾਨੂੰਨੀ ਅਤੇ ਮਨਮਾਨੀ ਦੱਸਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ।

ਇਸ ਦੇ ਨਾਲ ਹੀ ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪੀਕੇ ਚਵਾਨ ਦੀ ਬੈਂਚ ਨੇ ਵੀਰਵਾਰ ਨੂੰ ਇਸ ਮਾਮਲੇ 'ਚ ਆਪਣਾ ਫੈਸਲਾ ਸੁਣਾਉਂਦੇ ਹੋਏ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੂੰ ਸਟੇਅ ਲਈ ਅਰਜ਼ੀ ਦੇਣ ਦੀ ਇਜਾਜ਼ਤ ਦਿੱਤੀ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਅਪੀਲੀ ਟ੍ਰਿਬਿਊਨਲ ਉਨ੍ਹਾਂ ਦੀ ਅਪੀਲ 'ਤੇ ਫੈਸਲਾ ਨਹੀਂ ਲੈ ਲੈਂਦਾ, ਉਦੋਂ ਤੱਕ ਬੇਦਖਲੀ ਨੋਟਿਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਅਦਾਲਤ ਨੇ ਇਹ ਵੀ ਕਿਹਾ, ਜੇਕਰ ਅਪੀਲੀ ਟ੍ਰਿਬਿਊਨਲ ਉਨ੍ਹਾਂ ਦੇ ਖਿਲਾਫ ਕੋਈ ਫੈਸਲਾ ਦਿੰਦਾ ਹੈ ਤਾਂ ਇਸ ਨੂੰ ਲਾਗੂ ਕਰਨ ਲਈ ਦੋ ਹਫਤਿਆਂ ਦਾ ਸਮਾਂ ਦਿੱਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.