IMG-LOGO
ਹੋਮ ਖੇਡਾਂ: 🔴 BREAKING# ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ...

🔴 BREAKING# ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, 16 ਅਕਤੂਬਰ ਨੂੰ ਪਹਿਲਾ ਮੈਚ ਬੈਂਗਲੁਰੂ 'ਚ ਖੇਡਿਆ ਜਾਵੇਗਾ

Admin User - Oct 11, 2024 11:05 PM
IMG

.

ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਸ਼ੁੱਕਰਵਾਰ ਨੂੰ 15 ਮੈਂਬਰੀ ਟੀਮ ਦਾ ਐਲਾਨ ਕੀਤਾ। ਟੀਮ ਦੀ ਕਪਤਾਨੀ ਰੋਹਿਤ ਸ਼ਰਮਾ ਕਰਨਗੇ। ਜਸਪ੍ਰੀਤ ਬੁਮਰਾਹ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਵਿਰਾਟ ਕੋਹਲੀ, ਕੇਐੱਲ ਰਾਹੁਲ ਅਤੇ ਸਰਫਰਾਜ਼ ਖਾਨ ਦੇ ਨਾਲ-ਨਾਲ ਆਕਾਸ਼ ਦੀਪ ਨੂੰ ਵੀ ਟੀਮ 'ਚ ਮੌਕਾ ਮਿਲਿਆ ਹੈ।ਨਿਊਜ਼ੀਲੈਂਡ ਦੀ ਟੀਮ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤ ਦਾ ਦੌਰਾ ਕਰ ਰਹੀ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 16 ਅਕਤੂਬਰ ਤੋਂ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ। ਇਸ ਦਾ ਪਹਿਲਾ ਮੈਚ ਬੈਂਗਲੁਰੂ 'ਚ ਖੇਡਿਆ ਜਾਵੇਗਾ।

◾ ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਟੈਸਟ ਮੈਚਾਂ ਲਈ ਭਾਰਤੀ ਟੀਮ ਖਿਡਾਰੀਆਂ ਦੇ ਨਾਮ

 ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ) , ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ ਅਤੇ ਆਕਾਸ਼ਦੀਪ ਸ਼ਾਮਲ ਹਨ

 ਟਰੈਵਲਿੰਗ ਰਿਜ਼ਰਵ: ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈਡੀ, ਮਯੰਕ ਯਾਦਵ ਅਤੇ ਪ੍ਰਸਿਧ ਕ੍ਰਿਸ਼ਨਾ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.