IMG-LOGO
ਹੋਮ ਪੰਜਾਬ, ਰਾਸ਼ਟਰੀ, 🔺 ਭਾਰਤੀ ਸਰਹੱਦਾਂ 'ਤੇ ਰੀਟਰੀਟ ਸੈਰਾਮਨੀ ਦੇਖਣ ਵਾਲੇ ਸੈਲਾਨੀਆਂ ਲਈ...

🔺 ਭਾਰਤੀ ਸਰਹੱਦਾਂ 'ਤੇ ਰੀਟਰੀਟ ਸੈਰਾਮਨੀ ਦੇਖਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ# ਮੌਸਮ ਨੂੰ ਮੱਦੇਨਜ਼ਰ ਰੱਖ ਕੇ ਸਮੇਂ 'ਚ ਕੀਤਾ ਬਦਲਾਵ

Admin User - Oct 16, 2024 04:09 PM
IMG

.

ਚੰਡੀਗੜ੍ਹ- ਪਾਕਿਸਤਾਨ ਦੇ ਨਾਲ ਲੱਗਦੀਆਂ ਭਾਰਤੀ ਸਰਹੱਦਾਂ 'ਤੇ ਰੀਟਰੀਟ ਸੈਰਾਮਨੀ ਦੇਖਣ ਦੇ ਚਾਹਵਾਨਾਂ ਸੈਲਾਨੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਬੀਐਸਐਫ ਨੇ ਰੀਟਰੀਟ ਸੈਰਾਮਨੀ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ। ਸਮੇਂ ਵਿੱਚ ਇਹ ਤਬਦੀਲੀ ਬਦਲਦੇ ਮੌਸਮ ਦੇ ਮੱਦੇਨਜ਼ਰ ਕੀਤੀ ਹੈ। ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਟਾਰੀ-ਵਾਹਗਾ ਸਰਹੱਦ, ਫਿਰੋਜ਼ਪੁਰ ਦੀ ਹੁਸੈਨੀਵਾਲਾ ਸਰਹੱਦ ਅਤੇ ਫਾਜ਼ਿਲਕਾ ਦੀ ਸਾਦਕੀ ਸਰਹੱਦ 'ਤੇ ਹੁਣ ਸ਼ਾਮ 5 ਵਜੇ ਰੀਟਰੀਟ ਸੈਰੇਮਨੀ ਦੀ ਸ਼ੁਰੂਆਤ ਹੋਵੇਗੀ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਮਾਂ ਤਬਦੀਲੀ ਅੱਗੇ ਆ ਰਹੇ ਸਰਦੀ ਦੇ ਮੌਸਮ ਨੂੰ ਵੇਖਦਿਆਂ ਕੀਤਾ ਗਿਆ ਹੈ, ਕਿਉਂਕਿ ਸਰਦੀਆਂ 'ਚ ਦਿਨ ਛੋਟੇ ਹੋ ਜਾਂਦੇ ਹਨ। ਇਸਦੇ ਨਾਲ ਹੀ BSF ਅਧਿਕਾਰੀਆਂ ਵੱਲੋਂ ਸੈਲਾਨੀਆਂ ਨੂੰ ਸ਼ਾਮ 4 ਵਜੇ ਤੱਕ ਪਹੁੰਚਣ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਦੌਰਾਨ ਆਪਣੀ ਪਛਾਣ ਵੱਜੋਂ ਆਧਾਰ ਕਾਰਡ ਨਾਲ ਲੈ ਕੇ ਆਉਣ ਦੀ ਵੀ ਅਪੀਲ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.