IMG-LOGO
ਹੋਮ ਪੰਜਾਬ: ਭਾਰਤੀ ਕਿਸਾਨ ਯੂਨੀਅਨ ਵੱਲੋਂ ਭਲਕੇ ਪੰਜਾਬ ਦੇ ਮੰਤਰੀਆਂ ਅਤੇ ਭਾਜਪਾ...

ਭਾਰਤੀ ਕਿਸਾਨ ਯੂਨੀਅਨ ਵੱਲੋਂ ਭਲਕੇ ਪੰਜਾਬ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਲਾਇਆ ਜਾਵੇਗਾ ਪੱਕਾ ਮੋਰਚਾ

Admin User - Oct 17, 2024 10:57 PM
IMG

.

ਚੰਡੀਗੜ੍ਹ-ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਭਲਕੇ ਯਾਨੀ ਸ਼ੁੱਕਰਵਾਰ ਤੋਂ ਪੰਜਾਬ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣ ਜਾ ਰਹੀ ਹੈ।  ਜਿਸ ਵਿੱਚ ਪਟਿਆਲਾ ਤੋਂ ਭਾਜਪਾ ਆਗੂ  ਪ੍ਰਨੀਤ ਕੌਰ, ਸੰਗਰੂਰ ਤੋਂ ਭਾਜਪਾ ਆਗੂ ਅਰਵਿੰਦ ਖੰਨਾ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਕੈਬਨਿਟ ਮੰਤਰੀ ਅਮਨ ਅਰੋੜਾ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਸਮੇਤ ਕਈ ਵੱਡੇ ਨਾਵਾਂ ਦੇ ਘਰਾਂ ਦੇ ਬਾਹਰ ਲਗਾਏ ਜਾਣਗੇ।  ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਝੋਨੇ, ਬਾਜਰੇ ਦੀ ਟੋਲ ਫਰੀ ਖਰੀਦ ਅਤੇ ਡੀਏਪੀ ਖਾਦ ਦੀ ਘਾਟ ਸਬੰਧੀ ਹੋਰ ਮੰਗਾਂ ਨੂੰ ਲੈ ਕੇ ਅੱਜ 17 ਅਕਤੂਬਰ  ਤੋਂ ਟੋਲ ਪਲਾਜ਼ਾ ’ਤੇ ਧਰਨਾ ਸ਼ੁਰੂ ਕੀਤਾ ਗਿਆ ਹੈ।  ਕੱਲ੍ਹ ਤੋਂ ਪੰਜਾਬ ਵਿੱਚ ਟੋਲ ਪਲਾਜ਼ਿਆਂ ਅਤੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚੇ ਲਗਾਏ ਜਾਣੇ ਸ਼ੁਰੂ ਹੋ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.