IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਏਅਰਪੋਰਟ 'ਤੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ PM...

ਚੰਡੀਗੜ੍ਹ ਏਅਰਪੋਰਟ 'ਤੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Admin User - Oct 17, 2024 11:38 PM
IMG

.

ਚੰਡੀਗੜ੍ਹ- ਪੰਜਾਬ ਭਾਜਪਾ 'ਚ ਬਦਲਾਅ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਜਵਾਬ ਅੱਜ ਉਸ ਸਮੇਂ ਮਿਲ ਗਿਆ ਜਦੋਂ ਲੰਬੇ ਸਮੇਂ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਪੀ.ਐੱਮ ਮੋਦੀ ਨੂੰ ਮਿਲਣ ਪਹੁੰਚੇ। ਇਸ ਦੌਰਾਨ ਸੁਨੀਲ ਜਾਖੜ ਦੇ ਨਾਲ ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਸੰਭਾਵੀ ਉਮੀਦਵਾਰਾਂ ਨੇ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।

ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਜਾਖੜ ਨੇ ਪੀਐਮ ਮੋਦੀ ਨਾਲ ਹੱਥ ਮਿਲਾਇਆ ਅਤੇ ਕੁਝ ਦੇਰ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸੁਨੀਲ ਜਾਖੜ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸਹਿਮਤ ਹੋ ਗਏ ਹਨ।

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਨੂੰ ਲੈ ਕੇ ਲਗਾਤਾਰ ਚਰਚਾ ਚੱਲ ਰਹੀ ਸੀ। ਮੰਨਿਆ ਜਾ ਰਿਹਾ ਸੀ ਕਿ ਲੁਧਿਆਣਾ ਦੇ ਰਵਨੀਤ ਬਿੱਟੂ ਨੂੰ ਰਾਜ ਮੰਤਰੀ ਬਣਾਉਣ ਤੋਂ ਬਾਅਦ ਜਾਖੜ ਲਗਾਤਾਰ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ ਅਤੇ ਜਲਦ ਹੀ ਆਪਣਾ ਅਸਤੀਫਾ ਪੱਤਰ ਸੌਂਪ ਸਕਦੇ ਹਨ। ਜਿਸ ਤੋਂ ਬਾਅਦ ਰਵਨੀਤ ਬਿੱਟੂ ਦੇ ਭਾਜਪਾ ਪੰਜਾਬ ਪ੍ਰਧਾਨ ਬਣਨ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੁੰਦਾ ਰਿਹਾ। ਜਿਸ ਦਾ ਕੁਝ ਆਗੂਆਂ ਨੇ ਵਿਰੋਧ ਵੀ ਕੀਤਾ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.