IMG-LOGO
ਹੋਮ ਪੰਜਾਬ: ਈਟੀਟੀ 5994 ਯੂਨੀਅਨ ਨੇ ਸਵੇਰੇ 4 ਵਜੇ ਸਿੱਖਿਆ ਮੰਤਰੀ ਦੀ...

ਈਟੀਟੀ 5994 ਯੂਨੀਅਨ ਨੇ ਸਵੇਰੇ 4 ਵਜੇ ਸਿੱਖਿਆ ਮੰਤਰੀ ਦੀ ਰਿਹਾਇਸ਼ ਘੇਰੀ!

Admin User - Oct 18, 2024 10:20 AM
IMG

.

ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਲਾਗੇ ਟੈਂਕੀ 'ਤੇ ਚੜ੍ਹੇ ਹੋਏ ਹਨ । ਜਿਸ ਦੇ ਵਿਰੋਧ ਵਿੱਚ ਸ਼ੁਕਰਵਾਰ ਨੂੰ ਸਵੇਰੇ 4 ਵਜੇ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਧਾਵਾ ਬੋਲ ਦਿੱਤਾ। ਇਸ ਉਪਰੰਤ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਯੂਨੀਅਨ ਆਗੂਆਂ ਨੇ ਦੱਸਿਆ ਕਿ 14 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਸਿੱਖਿਆ ਮੰਤਰੀ ਨੇ ਸਪੋਰਟਸ ਕੈਟਾਗਰੀ ਅਤੇ ਐਕਸ ਸਰਵਿਸਮੈਨ ਕੈਟਾਗਰੀ ਦੀਆਂ ਰਹਿੰਦੀਆਂ ਸਲੇਕਸ਼ਨ ਲਿਸਟਾਂ 16 ਅਕਤੂਬਰ ਨੂੰ ਜਾਰੀ ਕਰਨ ਅਤੇ 18 ਅਕਤੂਬਰ ਨੂੰ ਪੋਰਟਲ ਖੋਲਣ ਦਾ ਵਾਅਦਾ ਕੀਤਾ ਸੀ ਪਰ 16 ਅਕਤੂਬਰ ਨੂੰ ਕੋਈ ਲਿਸਟ ਜਾਰੀ ਨਹੀਂ ਕੀਤੀ ਗਈ ਅਤੇ ਅੱਜ ਪੋਰਟਲ ਖੋਲ੍ਹਣ ਸਬੰਧੀ ਵੀ ਕੋਈ ਅਪਡੇਟ ਵਿਭਾਗ ਨੇ ਜਾਰੀ ਨਹੀਂ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.