IMG-LOGO
ਹੋਮ ਪੰਜਾਬ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

Admin User - Oct 18, 2024 05:01 PM
IMG

.

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।  ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ 10 ਵਜੇ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਆਏ ਖੂਬਸੂਰਤ ਫੁੱਲਾਂ ਨਾਲ ਪਾਲਕੀ ਸਾਹਿਬ ਨੂੰ ਸਜਾਇਆ ਗਿਆ ਸੀ।ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਦਿਆਂ ਨਗਰ ਵਿਚ ਅਪਣੀ ਹਾਜ਼ਰੀ ਲਗਵਾਈ। ਵੱਖ ਵੱਖ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਢੁੱਕਵੇਂ ਪ੍ਰਬੰਧ ਕੀਤੇ ਗਏ।ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਵਲੋਂ ਵੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ। ਉਹਨਾਂ ਦੇ ਜੀਵਨ ਤੋਂ ਸਾਨੂੰ ਦਸਾ ਨਹੁੰਆਂ ਦੀ ਕਿਰਤ ਕਰਨ ਅਤੇ ਵੰਡ ਕੇ ਛਕਣ ਦੀ ਸਿੱਖਿਆ ਮਿਲਦੀ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਵਲੋਂ ਵੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ। ਉਹਨਾਂ ਦੇ ਜੀਵਨ ਤੋਂ ਸਾਨੂੰ ਦਸਾ ਨਹੁੰਆਂ ਦੀ ਕਿਰਤ ਕਰਨ ਅਤੇ ਵੰਡ ਕੇ ਛਕਣ ਦੀ ਸਿੱਖਿਆ ਮਿਲਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.