IMG-LOGO
ਹੋਮ ਪੰਜਾਬ: ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਲਈ ਨਵੇਂ ਅਸਥਾਨ ਹੋਏ ਤਿਆਰ

Admin User - Oct 18, 2024 05:18 PM
IMG

.

ਅੰਮ੍ਰਿਤਸਰ, 18 ਅਕਤੂਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਵਾਸਤੇ ਅਸਥਾਨ ਦੀ ਤਿਆਰੀ ਕਰਵਾਈ ਗਈ ਹੈ, ਜਿਸ ਵਿਚ ਅੱਜ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਰੋਜ਼ਾਨਾ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੁੰਦੀ ਹੈ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਦੀ ਇਸ ਪਾਵਨ ਅਸਥਾਨ 'ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਵੀ ਭਾਵਨਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖਆਸਨ ਕਰ ਲਈ ਕਮਰਿਆਂ ਦਾ ਨਵੀਨੀਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਕਾਰਜ ਦੀ ਸੇਵਾ  ਪ੍ਰਭਜੋਤ ਸਿੰਘ ਅਤੇਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਵੀ ਇਸ ਪਰਿਵਾਰ ਨੇ ਸਮੇਂ-ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਵਿਚ ਹਿੱਸਾ ਪਾਇਆ ਹੈ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ  ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੇਂ-ਸਮੇਂ 'ਤੇ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਸੁਲਤਾਨ ਸਿੰਘ ਨੇ ਪ੍ਰਭਜੋਤ ਸਿੰਘ ਤੇ  ਸੁਰਿੰਦਰਪਾਲ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.