IMG-LOGO
ਹੋਮ ਚੰਡੀਗੜ੍ਹ, ਰਾਸ਼ਟਰੀ, ਹੈਦਰਾਬਾਦ-ਚੰਡੀਗੜ੍ਹ ਫਲਾਈਟ 'ਚ ਬੰਬ ਦੀ ਧਮਕੀ ਮਿਲਣ ਕਾਰਨ ਦਹਿਸ਼ਤ ਦਾ...

ਹੈਦਰਾਬਾਦ-ਚੰਡੀਗੜ੍ਹ ਫਲਾਈਟ 'ਚ ਬੰਬ ਦੀ ਧਮਕੀ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ,ਯਾਤਰੀਆਂ ਨੂੰ ਕੱਢਿਆ ਗਿਆ ਜਹਾਜ਼ ਤੋਂ ਬਾਹਰ

Admin User - Oct 19, 2024 06:42 PM
IMG

.

ਚੰਡੀਗੜ੍ਹ- ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੀ ਫਲਾਈਟ ਨੰਬਰ 6-ਈ (108) 'ਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਉਕਤ ਉਡਾਣ 'ਚ ਬੰਬ ਹੋਣ ਦੀ ਸੂਚਨਾ ਸੀ। ਸੂਚਨਾ ਮਿਲਣ ਤੋਂ ਬਾਅਦ ਪੂਰੇ ਏਅਰਪੋਰਟ 'ਤੇ ਵੱਖ-ਵੱਖ ਪੁਲਿਸ ਪਾਰਟੀਆਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ।

ਏਅਰਲਾਈਨ ਨੇ ਕਿਹਾ ਕਿ ਧਮਕੀ ਤੋਂ ਬਾਅਦ, ਚੰਡੀਗੜ੍ਹ ਪਹੁੰਚਣ 'ਤੇ ਫਲਾਈਟ ਨੂੰ ਅਲੱਗ ਕਰ ਦਿੱਤਾ ਗਿਆ ਸੀ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ ਸੀ। ਜਹਾਜ਼ ਦੀ ਜਾਂਚ 'ਚ ਕਿਸੇ ਤਰ੍ਹਾਂ ਦਾ ਕੁਝ ਵੀ ਨਹੀਂ ਮਿਲਿਆ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਫਿਲਹਾਲ ਇਸ ਸਬੰਧੀ ਏਅਰਪੋਰਟ ਅਥਾਰਟੀ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਵਿਚਕਾਰ, ਦਿੱਲੀ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 6 ਐਫਆਈਆਰ ਦਰਜ ਕਰ ਚੁੱਕੀ ਹੈ। ਦੂਜੇ ਪਾਸੇ, ਸਰਕਾਰ ਨੇ ਜਹਾਜ਼ ਵਿੱਚ ਬੰਬ ਹੋਣ ਦਾ ਝੂਠਾ ਦਾਅਵਾ ਕਰਨ ਵਾਲੇ 10 ਸੋਸ਼ਲ ਮੀਡੀਆ ਅਕਾਉਂਟਸ ਨੂੰ ਬਲਾਕ ਕਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਦੋਸ਼ੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੀਆਂ ਸਾਈਬਰ ਇਕਾਈਆਂ ਨੂੰ ਧਮਕੀ ਦੇਣ ਵਾਲੇ ਸੋਸ਼ਲ ਮੀਡੀਆ ਖਾਤਿਆਂ ਨੂੰ ਟਰੈਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਖਾਤੇ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.