IMG-LOGO
ਹੋਮ ਪੰਜਾਬ: ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ...

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਆਉਣ ਤੋਂ ਪੰਥਕ ਸ਼ਖ਼ਸੀਅਤਾਂ ਨੂੰ ਰੋਕਣਾ ਮੰਦਭਾਗਾ-ਬੀਬੀ ਜਗੀਰ ਕੌਰ

Admin User - Apr 30, 2021 08:22 PM
IMG

ਅੰਮ੍ਰਿਤਸਰ, 30 ਅਪ੍ਰੈਲ :-  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਪੰਥਕ ਸ਼ਖ਼ਸੀਅਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਤੋਂ ਰੋਕਣਾ ਮੰਦਭਾਗੀ ਗੱਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਸੰਕੇਤਕ ਰੂਪ ਵਿਚ ਕੀਤੇ ਜਾ ਰਹੇ ਹਨ ਅਤੇ ਵੱਡਾ ਇਕੱਠ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਇਸ ਇਤਿਹਾਸਕ ਮੌਕੇ ’ਤੇ ਬੰਦ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਮਿਲੀ ਸੂਚਨਾ ਅਨੁਸਾਰ ਪ੍ਰਸ਼ਾਸਨ ਵੱਲੋਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਸਮਾਗਮਾਂ ਵਿਚ ਆਉਣ ਤੋਂ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ, ਜੋ ਕਿ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਜੋ ਪੰਥਕ ਸ਼ਖ਼ਸੀਅਤਾਂ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਕਿਵੇਂ ਸੰਭਵ ਹੋ ਸਕਦਾ ਹੈ ਕਿ ਇਸ ਪਾਵਨ ਦਿਹਾੜੇ ਮੌਕੇ ਸਿੱਖ ਜਗਤ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਨਾ ਕਰੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਸਮਾਗਮ ਵਿਚ ਆਉਣ ਤੋਂ ਰੋਕਣਾ ਸਮਝ ਤੋਂ ਪਰ੍ਹੇ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.