IMG-LOGO
ਹੋਮ ਰਾਸ਼ਟਰੀ: ਰਸੋਈ ਸਿਲਿੰਡਰ ਫਟਣ ਨਾਲ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ...

ਰਸੋਈ ਸਿਲਿੰਡਰ ਫਟਣ ਨਾਲ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਛੱਤ ਡਿੱਗਣ ਕਾਰਨ ਮੌਤ

Admin User - Oct 22, 2024 10:05 AM
IMG

.

ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇੱਕ ਘਰ 'ਚ ਅਚਾਨਕ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਹੁਣ ਤੱਕ 3 ਮਹਿਲਾਵਾਂ ਸਮੇਤ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਚੁੱਕੀ ਹੈ। ਸੂਚਨਾ ਮਿਲਦੇ ਹੀ ਐਸਪੀ ਸਿਟੀ, ਐਸਡੀਐਮ ਸੀਓ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਹਾਦਸਾ ਆਸ਼ਾਪੁਰੀ ਕਲੋਨੀ ਗੁਲਾਵਤੀ ਰੋਡ ਸਿਕੰਦਰਾਬਾਦ ਵਿੱਚ ਵਾਪਰਿਆ।ਦੱਸਿਆ ਜਾ ਰਿਹਾ ਹੈ ਕਿ ਸਿਲੰਡਰ ਫਟਣ ਕਾਰਨ ਸ਼ਟਰਰ ਦਾ ਕੰਮ ਕਰਨ ਵਾਲੇ ਰਿਆਜ਼ੂਦੀਨ ਦਾ ਘਰ ਦੀ ਛੱਤ ਡਿੱਗ ਗਈ ।ਪਰਿਵਾਰ 'ਚ 17 ਤੋਂ 18 ਲੋਕ ਰਹਿ ਰਹੇ ਹਨ, ਜਿਨ੍ਹਾਂ 'ਚੋਂ 8 ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਦੋ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੇਰ ਰਾਤ ਫਾਇਰ ਬ੍ਰਿਗੇਡ ਅਤੇ ਐਸਡੀਆਰਐਫ ਦੇ ਕਰਮਚਾਰੀ ਮਲਬੇ ਹੇਠ ਦੱਬੇ 17 ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਸਨ। ਡੀਐਮ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਪਰਿਵਾਰ ਦੇ 10 ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.