ਤਾਜਾ ਖਬਰਾਂ
ਜਲੰਧਰ, 30 ਅਪ੍ਰੈਲ :- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ 514380 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 514302 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਨਗਰੇਨ ਵੱਲੋਂ 155663 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 137166 ਮੀਟ੍ਰਿਕ ਟਨ, ਪਨਸਪ ਵੱਲੋਂ 108479 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 67471 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 45424 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 99 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਕੀਤੀ ਕਣਕ ਦੀ ਅਦਾਇਗੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਿਫ਼ਟਿੰਗ ਦੇ ਮਾਮਲੇ ਵਿੱਚ ਵੀ ਜਲੰਧਰ ਸੂਬੇ ਵਿੱਚ ਮੋਹਰੀ ਭੁਮਿਕਾ ਨਿਭਾਅ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਮੁੱਚੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ
Get all latest content delivered to your email a few times a month.