ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅੱਜ ਮੰਗਲਵਾਰ ਨੂੰ ਦੋ ਹੋਰ ਵਿਅਕਤੀਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚੋਂ ਚੱਬੇਵਾਲ ਸੀਟ ’ਤੇ ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਵੱਲੋਂ ਇੱਕ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਜਦੋਂਕਿ ਡੇਰਾ ਬਾਬਾ ਨਾਨਕ ਸੀਟ ’ਤੇ ਸਤਨਾਮ ਸਿੰਘ ਵੱਲੋਂ ਇੱਕ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ।ਉਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਵੀ ਕਾਗਜ਼ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਰਾਜੇਸ਼ ਗਰਗ ਨਾਂ ਦੇ ਵਿਅਕਤੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਸੀ। ਹੁਣ ਕੁੱਲ ਤਿੰਨ ਲੋਕਾਂ ਨੇ ਅਪਲਾਈ ਕੀਤਾ ਹੈ। ਬਰਨਾਲਾ ਸੀਟ 'ਤੇ ਅਜੇ ਤੱਕ ਕੋਈ ਨਾਮਜ਼ਦਗੀ ਪੱਤਰ ਨਹੀਂ ਆਇਆ ਹੈ।
Get all latest content delivered to your email a few times a month.