IMG-LOGO
ਹੋਮ ਚੰਡੀਗੜ੍ਹ: ਚੰਡੀਗੜ੍ਹ ਸੈਕਟਰ-10 ਗ੍ਰਨੇਡ ਹਮਲੇ ਦੀ ਜਾਂਚ ਹੁਣ ਕਰੇਗੀ NIA, ਅੱਤਵਾਦੀ...

ਚੰਡੀਗੜ੍ਹ ਸੈਕਟਰ-10 ਗ੍ਰਨੇਡ ਹਮਲੇ ਦੀ ਜਾਂਚ ਹੁਣ ਕਰੇਗੀ NIA, ਅੱਤਵਾਦੀ ਹਮਲੇ ਤੋਂ ਬਾਅਦ ਲਿਆ ਗਿਆ ਫੈਸਲਾ

Admin User - Oct 22, 2024 08:13 PM
IMG

.

ਚੰਡੀਗੜ੍ਹ- ਚੰਡੀਗੜ੍ਹ ਦੇ ਸੈਕਟਰ 10 ਵਿੱਚ ਹੋਏ ਗ੍ਰਨੇਡ ਹਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਆਪਣੇ ਹੱਥ ਵਿੱਚ ਲੈ ਲਈ ਹੈ। ਇਹ ਘਟਨਾ 11 ਸਤੰਬਰ, 2024 ਨੂੰ ਵਾਪਰੀ, ਜਦੋਂ ਇੱਕ ਆਟੋ-ਰਿਕਸ਼ਾ ਵਿੱਚ ਸਵਾਰ ਦੋ ਹਮਲਾਵਰਾਂ ਨੇ ਇੱਕ ਘਰ 'ਤੇ ਗ੍ਰਨੇਡ ਸੁੱਟਿਆ। ਹਾਲਾਂਕਿ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਅੱਤਵਾਦੀ ਐੰਗਲ ਦੇ ਸਾਹਮਣੇ ਆਉਣ ਤੋਂ ਬਾਅਦ, NIA ਨੇ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈਣ ਦਾ ਫੈਸਲਾ ਕੀਤਾ ਸੀ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਹੁਣ ਤੱਕ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਆਟੋ ਚਾਲਕ ਦਾ ਪਤਾ ਲਗਾਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਗ੍ਰਨੇਡ ਸੁੱਟਣ ਵਾਲੇ ਦੋਨਾਂ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ। ਮਾਮਲੇ 'ਚ ਮੁਲਜ਼ਮਾਂ ਦੀ ਪਛਾਣ ਰੋਹਨ ਮਸੀਹ ਅਤੇ ਵਿਸ਼ਾਲ ਵਜੋਂ ਹੋਈ ਹੈ।

ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਸ ਹਮਲੇ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਅਤੇ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆ ਨੇ ਅੰਜਾਮ ਦਿੱਤਾ ਸੀ। ਪੁਲੀਸ ਵੱਲੋਂ ਚਾਰਜਸ਼ੀਟ ਤਿਆਰ ਕਰ ਲਈ ਗਈ ਸੀ ਅਤੇ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਨ ਦੀ ਯੋਜਨਾ ਸੀ। ਪਰ ਹੁਣ ਇਹ ਮਾਮਲਾ ਐਨਆਈਏ ਕੋਲ ਚਲਾ ਗਿਆ ਹੈ, ਜੋ ਮਾਮਲੇ ਦੀ ਅੱਗੇ ਜਾਂਚ ਕਰੇਗੀ।

ਐਨਆਈਏ ਲਈ ਇਸ ਕੇਸ ਦੀ ਪੈਰਵੀ ਕਰਨਾ ਮੁਸ਼ਕਲ ਨਹੀਂ ਹੋਵੇਗਾ। NIA ਪਹਿਲਾਂ ਹੀ ਘਟਨਾ ਵਾਲੀ ਥਾਂ ਦਾ ਦੌਰਾ ਕਰ ਚੁੱਕੀ ਹੈ। ਹੁਣ ਜਦੋਂ ਕਿ ਐਨਆਈਏ ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ, ਤਾਂ ਚੰਡੀਗੜ੍ਹ ਪੁਲੀਸ ਵੱਲੋਂ ਵੀ ਮਾਮਲੇ ਸਬੰਧੀ ਸਾਰੇ ਸਬੂਤ ਅਤੇ ਜਾਣਕਾਰੀ ਉਨ੍ਹਾਂ ਨੂੰ ਸੌਂਪ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.