IMG-LOGO
ਹੋਮ ਪੰਜਾਬ: ਹੁਸ਼ਿਆਰਪੁਰ 'ਚ ਨਹਿਰ 'ਚੋਂ ਮਿਲੀ ਲੜਕੀ ਦੀ ਲਾਸ਼, ਨਹਿਰ ਦੇ...

ਹੁਸ਼ਿਆਰਪੁਰ 'ਚ ਨਹਿਰ 'ਚੋਂ ਮਿਲੀ ਲੜਕੀ ਦੀ ਲਾਸ਼, ਨਹਿਰ ਦੇ ਪੁਲ ਤੋਂ ਮਿਲੀ ਸਕੂਟੀ, ਮ੍ਰਿਤਕਾ ਨੇ ਅਗਲੇ ਮਹੀਨੇ ਜਾਣਾ ਸੀ ਕੈਨੇਡਾ

Admin User - Oct 22, 2024 08:20 PM
IMG

.

ਹੁਸ਼ਿਆਰਪੁਰ- ਪੰਜਾਬ ਦੇ ਹੁਸ਼ਿਆਰਪੁਰ 'ਚ ਮੁਕੇਰੀਆਂ ਨਹਿਰ 'ਚੋਂ ਇਕ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਮੁਲਾਜ਼ਮਾਂ ਦੀ ਟੀਮ ਨੇ ਲਾਸ਼ ਨੂੰ ਨਹਿਰ 'ਚੋਂ ਕੱਢ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਫਿਲਹਾਲ ਪੁਲਸ ਵਲੋਂ ਇਸ ਮਾਮਲੇ 'ਚ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕੀ ਦੀ ਪਛਾਣ 21 ਸਾਲਾ ਸਿਮਰਨ ਵਾਸੀ ਪਿੰਡ ਪਡੇਲੀਆਂ ਵਜੋਂ ਹੋਈ ਹੈ। ਮ੍ਰਿਤਕ ਸਿਮਰਨ ਦੇ ਪਰਿਵਾਰਕ ਮੈਂਬਰ ਮੁਨੀਸ਼ ਨੇ ਦੱਸਿਆ ਕਿ ਸਿਮਰਨ ਅਗਲੇ ਮਹੀਨੇ  ਪੜ੍ਹਾਈ ਲਈ ਕੈਨੇਡਾ ਜਾਣ ਵਾਲੀ ਸੀ। ਇਸ ਗੱਲ ਤੋਂ ਉਹ ਬਹੁਤ ਖੁਸ਼ ਸੀ। ਬੀਤੇ ਦਿਨ ਸਿਮਰਨ ਆਪਣੀ ਕੋਚਿੰਗ ਲਈ ਪਿੰਡ ਤੋਂ ਹੁਸ਼ਿਆਰਪੁਰ ਗਈ ਸੀ, ਪਰ ਘਰ ਵਾਪਸ ਨਹੀਂ ਆਈ।

ਦੇਰ ਸ਼ਾਮ ਜਦੋਂ ਅਸੀਂ ਉਸ ਦੀ ਤਲਾਸ਼ ਸ਼ੁਰੂ ਕੀਤੀ ਤਾਂ ਦਸੂਹਾ ਹਾਜੀਪੁਰ ਰੋਡ ’ਤੇ ਅੱਡਾ ਰੈਲੀ ਨੇੜੇ ਨਹਿਰ ਦੇ ਪੁਲ ’ਤੇ ਉਸ ਦੀ ਸਕੂਟਈ ਖੜ੍ਹੀ ਮਿਲੀ। ਦੇਰ ਰਾਤ ਤੱਕ ਸਿਮਰਨ ਦਾ ਕੋਈ ਸੁਰਾਗ ਨਹੀਂ ਮਿਲਿਆ। ਸਵੇਰੇ ਪਰਿਵਾਰ ਨੂੰ ਹਾਜੀਪੁਰ ਪੁਲਸ ਤੋਂ ਪਤਾ ਲੱਗਾ ਕਿ ਸਿਮਰਨ ਦੀ ਲਾਸ਼ ਹਾਈਡਲ ਨਹਿਰ 'ਚੋਂ ਮਿਲੀ ਹੈ। ਹਾਜੀਪੁਰ ਪੁਲਸ ਨੇ ਸਿਮਰਨ ਦੀ ਲਾਸ਼ ਨੂੰ ਨਹਿਰ 'ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.