IMG-LOGO
ਹੋਮ ਪੰਜਾਬ: 🔴 ਹੁਸ਼ਿਆਰਪੁਰ ਦੋਹਰੇ ਕਤਲ ਕਾਂਡ ਦੇ ਮੁਲਜ਼ਮ ਨੇ ਪੁਲਿਸ 'ਤੇ...

🔴 ਹੁਸ਼ਿਆਰਪੁਰ ਦੋਹਰੇ ਕਤਲ ਕਾਂਡ ਦੇ ਮੁਲਜ਼ਮ ਨੇ ਪੁਲਿਸ 'ਤੇ ਕੀਤੀ ਫਾਇਰਿੰਗ, ਮੁਕਾਬਲੇ 'ਚ ਹੋਇਆ ਜ਼ਖਮੀ

Admin User - Oct 22, 2024 11:00 PM
IMG

.

ਹੁਸ਼ਿਆਰਪੁਰ- ਹੁਸ਼ਿਆਰਪੁਰ 'ਚ ਦੋ ਦਿਨ ਪਹਿਲਾਂ ਪਿਉ-ਪੁੱਤ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੇ ਅੱਜ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਹਰਗੜ੍ਹ ਚੋਅ ਦੇ ਕੋਲ ਦੇਖੇ ਗਏ ਹਨ। ਫਿਰ ਜਦੋਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ।

ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵੀ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋਸ਼ੀ ਜ਼ਖਮੀ ਹੋ ਗਿਆ। ਪੁਲੀਸ ਨੇ ਉਸ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਾਡੀ ਪੂਰੀ ਟੀਮ ਨੂੰ ਇੱਕ ਮੁਲਜ਼ਮ ਸੁੱਖੀ ਬਾਰੇ ਜਾਣਕਾਰੀ ਮਿਲੀ, ਜੋ ਹਰਗੜ੍ਹ ਚੌਕ ਨੇੜੇ ਨਜ਼ਰ ਆਉਂਦਾ ਸੀ। ਜਦੋਂ ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ।ਖੁਸ਼ਕਿਸਮਤੀ ਇਹ ਰਹੀ ਕਿ ਪੁਲਿਸ ਮੁਲਾਜ਼ਮਾਂ ਨੂੰ ਕੋਈ ਗੋਲੀ ਨਹੀਂ ਲੱਗੀ। ਪੁਲੀਸ ਨੇ ਮੁਲਜ਼ਮਾਂ ’ਤੇ ਗੋਲੀਆਂ ਵੀ ਚਲਾਈਆਂ। ਇਸ ਤੋਂ ਪਹਿਲਾਂ ਪੁਲੀਸ ਨੇ ਮੁਲਜ਼ਮਾਂ ਨੂੰ ਫੜਨ ਲਈ 4 ਟੀਮਾਂ ਬਣਾਈਆਂ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.