IMG-LOGO
ਹੋਮ ਪੰਜਾਬ: ਸੂਬੇ 'ਚ ਖਰੀਦ ਦੇ 21 ਵੇਂ ਦਿਨ ਪੜ੍ਹੋ ਕਿੰਨੇ ਮੀਟ੍ਰਿਕ...

ਸੂਬੇ 'ਚ ਖਰੀਦ ਦੇ 21 ਵੇਂ ਦਿਨ ਪੜ੍ਹੋ ਕਿੰਨੇ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Admin User - Apr 30, 2021 09:41 PM
IMG

ਚੰਡੀਗੜ•, 30 ਅਪ੍ਰੈਲ :-    ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 21ਵੇਂ ਦਿਨ 601423 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 599856  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1567 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 599856 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 84337 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 110776 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 100565 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 49959 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।


ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 41717 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗੲੀ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 13611 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ 21 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  108,79278 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.