ਤਾਜਾ ਖਬਰਾਂ
.
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ ਅੱਜ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੰਜੇ ਟੰਡਨ ਦੇ ਘਰ ਪੁੱਜੇ ਅਤੇ ਉਨ੍ਹਾਂ ਦੀ ਮਾਤਾ ਮਰਹੂਮ ਬ੍ਰਿਜਪਾਲ ਟੰਡਨ ਨੂੰ ਸ਼ਰਧਾਂਜਲੀ ਭੇਟ ਕੀਤੀ। ਸੰਜੇ ਟੰਡਨ ਦੀ ਮਾਤਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੱਡਾ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਨੂੰ ਹੀ ਨਹੀਂ ਸਗੋਂ ਸਮਾਜ ਨੂੰ ਵੀ ਇੱਕ ਹਿੰਮਤੀ ਧਾਰਮਿਕ ਮਹਿਲਾ ਦਾ ਘਾਟਾ ਪਿਆ ਹੈ।ਨੱਡਾ ਨੇ ਕਿਹਾ ਕਿ ਮਰਹੂਮ ਬ੍ਰਿਜਪਾਲ ਟੰਡਨ ਨੇ ਆਪਣੇ ਪਤੀ ਬਲਰਾਮ ਦਾਸ ਟੰਡਨ ਨਾਲ ਮਿਲ ਕੇ ਸਮਾਜ ਅਤੇ ਪਾਰਟੀ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਮੌਤ ਇਕ ਅਟੱਲ ਸੱਚਾਈ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।
Get all latest content delivered to your email a few times a month.