ਤਾਜਾ ਖਬਰਾਂ
.
ਚੰਡੀਗੜ੍ਹ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੇ ਗਏ ਜਾਣਕਾਰੀ ਅਨੁਸਾਰ ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪਿਆਡ 2024 ਦੀ ਰਜਿਸਟਰੇਸ਼ਨ ਲਈ ਅੰਤਿਮ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਿਛਲੇ ਮਹੀਨੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪਿਆਡ 2024 ਦੀ ਰਜਿਸਟਰੇਸ਼ਨ ਲਈ ਪੋਰਟਲ ਆਨਲਾਈਨ ਕਰਨ ਦੀ ਰਸਮ ਅਦਾ ਕੀਤੀ ਗਈ ਸੀ। ਜਿਸਦੀ ਰਜਿਸਟਰੇਸ਼ਨ ਕਰਵਾਉਣ ਲਈ ਅੰਤਿਮ ਮਿਤੀ 30-10-204 ਰੱਖੀ ਗਈ ਸੀ। ਖੇਤਰ ਵਿੱਚੋਂ ਵੱਖ-ਵੱਖ ਸਕੂਲਾਂ ਦੀ ਮੰਗ ਅਨੁਸਾਰ ਅਤੇ ਵਿਦਿਆਰਥੀਆ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬੋਰਡ ਵੱਲੋਂ ਇਸ ਪ੍ਰਤੀਯੋਗਤਾ ਲਈ ਰਜਿਸਟਰੇਸ਼ਨ ਦੀ ਅੰਤਿਮ ਮਿਤੀ ਵਿੱਚ 11-11-2024 ਤੱਕ ਵਾਧਾ ਕੀਤਾ ਗਿਆ ਹੈ।
Get all latest content delivered to your email a few times a month.