ਤਾਜਾ ਖਬਰਾਂ
.
ਚੰਡੀਗੜ੍ਹ- ਗਰਮੀ ਦੇ ਮੌਸਮ ਦੀ ਕਹਿਰ ਤੋਂ ਬਾਅਦ ਅਕਤੂਬਰ ਮਹੀਨੇ ਠੰਢੇ ਮੌਸਮ ਦੀ ਆਸ ਰੱਖਣ ਵਾਲਿਆਂ ਨੂੰ ਇਸ ਵਾਰ ਨਿਰਾਸ਼ਾ ਹੀ ਹੱਥ ਲੱਗੀ ਹੈ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਮਾਹਿਰਾਂ ਅਨੁਸਾਰ, ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਲਿਆਉਣ ਵਾਲੇ ਪੱਛਮੀ ਗੜਬੜੀ ਦੀ ਘਾਟ ਇਸ ਅਕਤੂਬਰ ਦੀ ਗਰਮੀ ਦਾ ਮੁੱਖ ਕਾਰਨ ਹੈ।
ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ ਹਫ਼ਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ, ਜੋ ਕਿ ਆਮ ਨਾਲੋਂ ਕਰੀਬ 5 ਡਿਗਰੀ ਵੱਧ ਹੈ। ਆਮ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਤੋਂ ਉੱਪਰ ਰਿਹਾ ਜੋ ਕਿ ਆਮ ਨਾਲੋਂ 2 ਤੋਂ 3 ਡਿਗਰੀ ਵੱਧ ਹੈ। ਆਈਐਮਡੀ ਦੇ ਵਿਗਿਆਨੀ ਆਰਕੇ ਜੇਨਮਾਨੀ ਨੇ ਕਿਹਾ ਕਿ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਹੈ ਅਤੇ ਇਸ ਦਾ ਕਾਰਨ ਪੱਛਮੀ ਗੜਬੜੀ ਦੀ ਅਣਹੋਂਦ ਹੈ।
ਉੱਤਰੀ ਭਾਰਤ ਵਿੱਚ ਮੀਂਹ ਅਤੇ ਬਰਫ਼ਬਾਰੀ ਦਾ ਇੱਕੋ ਇੱਕ ਸਰੋਤ ਪੱਛਮੀ ਗੜਬੜੀ ਹੈ। ਉੱਤਰੀ ਭਾਰਤ ਵਿੱਚ ਬੱਦਲ ਨਹੀਂ ਹਨ ਅਤੇ ਉੱਤਰ-ਪੱਛਮੀ ਹਵਾਵਾਂ ਵੀ ਨਹੀਂ ਆ ਰਹੀਆਂ ਹਨ, ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ ਉੱਚਾ ਬਣਿਆ ਹੋਇਆ ਹੈ। ਪੂਰਬੀ ਹਵਾਵਾਂ ਇੰਡੋ-ਗੰਗਾ ਦੇ ਮੈਦਾਨਾਂ 'ਤੇ ਹਾਵੀ ਹੁੰਦੀਆਂ ਹਨ, ਜੋ ਤਾਪਮਾਨ ਨੂੰ ਘੱਟ ਨਹੀਂ ਹੋਣ ਦੇ ਰਹੀਆਂ ਹਨ। ਵੈਸਟਰਨ ਡਿਸਟਰਬੈਂਸ ਦੀ ਅਣਹੋਂਦ ਕਾਰਨ ਨਾ ਤਾਂ ਬਰਫਬਾਰੀ ਹੋ ਰਹੀ ਹੈ ਅਤੇ ਨਾ ਹੀ ਬਾਰਿਸ਼, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਨਹੀਂ ਆ ਰਹੀ ਹੈ।
Get all latest content delivered to your email a few times a month.