ਤਾਜਾ ਖਬਰਾਂ
.
ਲੁਧਿਆਣਾ- ਲੁਧਿਆਣਾ 'ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ ਚਾਲਕ ਨੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਨੌਜਵਾਨ ਦੀ ਮਦਦ ਕਰਨ ਦੀ ਬਜਾਏ ਮੌਕੇ ਤੋਂ ਫ਼ਰਾਰ ਹੋ ਗਿਆ।ਖੂਨ ਨਾਲ ਲੱਥਪੱਥ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ। ਪੀਜੀਆਈ ਵਿੱਚ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਖੁਸ਼ਹਾਲ ਹੈ। ਖੁਸ਼ਹਾਲ 1 ਪੁੱਤਰ ਅਤੇ 2 ਧੀਆਂ ਦਾ ਪਿਤਾ ਸੀ।
ਮ੍ਰਿਤਕ ਖੁਸ਼ਹਾਲ ਦੇ ਜੀਜਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਖੁਸ਼ਹਾਲ ਇਕ ਫੈਕਟਰੀ ਵਿਚ ਕੰਮ ਕਰਦਾ ਸੀ। ਉਹ ਆਪਣੇ ਦੋਸਤ ਰੋਹਿਤ ਕੁਮਾਰ ਨਾਲ ਰਾਮਗੜ੍ਹ ਮੁੰਡੀਆ ਕਲਾਂ ਕੰਮ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਦੋਵੇਂ ਪਿੰਡ ਝਬੇਵਾਲ ਨੇੜੇ ਆਟਾ ਚੱਕੀ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਅਣਪਛਾਤੇ ਟਰੈਕਟਰ ਚਾਲਕ ਨੇ ਤੇਜ਼ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ। ਖੁਸ਼ਹਾਲ ਅਤੇ ਰੋਹਿਤ ਬਾਈਕ ਤੋਂ ਹੇਠਾਂ ਡਿੱਗ ਗਏ। ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਟਰੈਕਟਰ ਚਾਲਕ ਫਰਾਰ ਹੋ ਗਿਆ।
Get all latest content delivered to your email a few times a month.