ਤਾਜਾ ਖਬਰਾਂ
ਅੰਮ੍ਰਿਤਸਰ: ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਆਪਣੀ ਗੋਲੀ ਦਾ ਨਿਸ਼ਾਨਾ ਬਣਾਉਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ 40 ਵੀ ਬਰਸੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਸ਼ਰਧਾ ਸਤਿਕਾਰ ਨਾਲ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ।
ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਬੇਅੰਤ ਸਿੰਘ ਦੀ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜੂਨ 1984 ਵਿੱਚ ਵਾਪਰਿਆ ਘੱਲੂਘਾਰਾ ਸਿੱਖ ਕਦੀ ਵੀ ਨਹੀਂ ਭੁੱਲ ਸਕਦੇ ਅਤੇ ਉਸ ਸਮੇਂ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਜਿਸ ਤਰੀਕੇ ਦਰਬਾਰ ਸਾਹਿਬ ਦੇ ਉੱਪਰ ਹਮਲਾ ਕੀਤਾ ਗਿਆ ਅਤੇ ਉਸ ਦਾ ਬਦਲਾ ਕੌਮ ਦੇ ਸਿੰਘਾਂ ਵੱਲੋਂ ਲਿੱਤਾ ਗਿਆ ਜਿਸ ਨਾਲ ਕਿ ਕੌਮ ਹਰ ਸਾਲ ਉਹਨਾਂ ਦੀ ਬਰਸੀ ਮਨਾ ਕੇ ਉਹਨਾਂ ਨੂੰ ਯਾਦ ਕਰਦੀ ਹੈ।
ਦੱਸ ਦਈਏ ਕਿ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੇ ਜੂਨ 1984 ਵੇਲੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ 31 ਅਕਤੂਬਰ 1984 ਨੂੰ ਭਾਰਤ ਦੀ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਉਪਰੰਤ ਭਾਈ ਬੇਅੰਤ ਸਿੰਘ ਨੂੰ 31 ਅਕਤੂਬਰ 1984 ਨੂੰ ਹੀ ਗ੍ਰਿਫ਼ਤਾਰੀ ਮੌਕੇ ਸ਼ਹੀਦ ਕਰ ਦਿੱਤਾ ਗਿਆ ਸੀ। ਜਦਕਿ ਭਾਈ ਸਤੰਵਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ ਲੰਬੀ ਅਦਾਲਤੀ ਕਾਰਵਾਈ ਤੋਂ ਬਾਅਦ ਤਸੀਹੇ ਦੇ ਕੇ 6 ਜਨਵਰੀ 1989 ਨੂੰ ਫਾਂਸੀ ਦਿੱਤੀ ਗਈ ਸੀ।
Get all latest content delivered to your email a few times a month.