IMG-LOGO
ਹੋਮ ਪੰਜਾਬ, ਹਰਿਆਣਾ, ਖਾਦਾਂ ਨਾਲ ਟੈਗਿੰਗ, ਵੱਧ ਕੀਮਤ ਤੇ ਵੇਚਣਾ, ਖਾਦ ਦੀ ਕਾਲਾਬਾਜ਼ਾਰੀ...

ਖਾਦਾਂ ਨਾਲ ਟੈਗਿੰਗ, ਵੱਧ ਕੀਮਤ ਤੇ ਵੇਚਣਾ, ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ- ਡਿਪਟੀ ਕਮਿਸ਼ਨਰ

Admin User - Nov 03, 2024 08:29 PM
IMG

.

ਰੂਪਨਗਰ, 3 ਨਵੰਬਰ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਖਾਦ ਡੀਲਰ ਖ਼ਿਲਾਫ਼ ਰਿਪੋਰਟ/ਸ਼ਿਕਾਇਤ ਕਰਨ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਕਿਸਾਨ ਟੋਲ ਫ੍ਰੀ ਨੰਬਰ 1100 ਤੇ ਜਾਂ ਵਟਸਐਪ ਨੰਬਰ 9417889688 ਤੇ ਸੁਨੇਹਾ ਭੇਜ ਕੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਪੰਜਾਬ ਪੱਧਰ ਤੇ ਦਰਜ ਕਰਵਾ ਸਕਦੇ ਹਨ।

ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ਤੇ ਡੀ.ਏ.ਪੀ. ਖਾਦ ਬਾਰੇ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਜਿਸ ਦੇ ਇੰਚਾਰਜ ਏ.ਡੀ.ਓ. ਇਨਫੋਰਸਮੈਂਟ, ਸ਼੍ਰੀ ਦਵਿੰਦਰ ਸਿੰਘ ਨੂੰ ਲਗਾਇਆ ਗਿਆ ਹੈ ਜਿਨ੍ਹਾਂ ਦਾ ਮੋਬਾਇਲ ਨੰ 9417889688 'ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ’ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਖਾਦ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਿਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ. 0:46:0) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.