ਤਾਜਾ ਖਬਰਾਂ
.
ਨਵੀਂ ਦਿੱਲੀ- ਦੀਵਾਲੀ ਮੌਕੇ ਦਿੱਲੀ 'ਚ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਪੁਲਿਸ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਸੂਓ ਮੋਟੋ ਕਾਰਵਾਈ ਕਰਦਿਆਂ ਕਿਹਾ ਕਿ ਸੂਬੇ ਵਿੱਚ ਪਟਾਕਿਆਂ 'ਤੇ ਪਾਬੰਦੀ ਸ਼ਾਇਦ ਹੀ ਲਾਗੂ ਕੀਤੀ ਜਾ ਸਕੇ। ਅਦਾਲਤ ਨੇ ਕਿਹਾ ਕਿ ਕੁਝ ਅਜਿਹਾ ਕਰਨਾ ਹੋਵੇਗਾ ਤਾਂ ਕਿ ਅਗਲੇ ਸਾਲ ਦੀਵਾਲੀ ਮੌਕੇ ਪਟਾਕਿਆਂ 'ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਨਾ ਹੋਵੇ।
ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਕਿਹਾ ਕਿ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੈਂਪਸ ਨੂੰ ਸੀਲ ਕਰਨ ਵਰਗੀ ਸਖ਼ਤ ਕਾਰਵਾਈ ਦੀ ਲੋੜ ਹੈ।
ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਪੁਲਿਸ ਕਮਿਸ਼ਨਰ ਤੋਂ ਪਟਾਕਿਆਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ 'ਤੇ ਇਕ ਹਫ਼ਤੇ ਅੰਦਰ ਜਵਾਬ ਮੰਗਿਆ ਹੈ। ਅਗਲੀ ਸੁਣਵਾਈ 14 ਨਵੰਬਰ ਨੂੰ ਹੋਵੇਗੀ।
Get all latest content delivered to your email a few times a month.