ਤਾਜਾ ਖਬਰਾਂ
.
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ’ਚ ਪੰਜਾਬ ਦੀ ਮਾਨ ਸਰਕਾਰ ਖਿਲਾਫ ਸੜਕਾਂ ’ਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਵਿਧਾਨਸਭਾ ਹਲਕਿਆਂ ’ਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਝੋਨੇ ਦੀ ਖਰੀਦ ਤੇ ਡੀਏਪੀ ਦੇ ਮਸਲੇ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ।
ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਸਾਰੇ ਐਸਡੀਐਮ ਤੇ ਡੀਸੀ ਨੂੰ ਮੰਗ ਪੱਤਰ ਸੌਂਪੇ ਜਾਣਗੇ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ ’ਤੇ ਹਨ। ਜਿਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਦੇ ਲਈ ਮੋਰਚਾ ਕੀਤਾ ਜਾਵੇਗਾ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਮੂਹ ਪਾਰਟੀ ਵਰਕਰਾਂ ਨੂੰ 5 ਨਵੰਬਰ ਨੂੰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੇ ਹੁਕਮ ਦਿੱਤੇ ਸਨ। ਭੂੰਦੜ ਨੇ ਕਿਹਾ ਸੀ ਕਿ ਸਰਕਾਰ ਨੂੰ ਨੀਂਦ ਤੋਂ ਜਗਾਉਣ ਦਾ ਯਤਨ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪੂਰੇ ਪੰਜਾਬ ਦੇ ਕਿਸਾਨਾਂ ਲਈ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਪੰਜਾਬ ਭਰ ਦੇ ਕਿਸਾਨ ਆਪਣਾ ਮਾਲ ਵੇਚਣ ਲਈ ਲਗਾਤਾਰ 15-20 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹਨ ਪਰ ਨਾ ਤਾਂ ਖਰੀਦ ਅਤੇ ਨਾ ਹੀ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
Get all latest content delivered to your email a few times a month.