ਤਾਜਾ ਖਬਰਾਂ
.
ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਹਵਾ ਬਹੁਤ ਜ਼ਿਆਦਾ ਪ੍ਰਦੁਸ਼ਿਤ ਹੋ ਗਈ ਹੈ। ਇਸ ਦੇ ਨਾਲ ਹੀ AQI ਵਧਣ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਹੈ ਅਤੇ ਅੱਖਾਂ 'ਚ ਜਲਣ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆਈਆਂ ਹਨ। ਹਰਿਆਣਾ ਦੀ ਗੱਲ ਕਰੀਏ ਤਾਂ ਸੂਬੇ ਦੇ 4 ਸ਼ਹਿਰ ਲਾਲ ਸ਼੍ਰੇਣੀ ਵਿਚ ਅਤੇ 12 ਸ਼ਹਿਰ ਸੰਤਰੀ ਸ਼੍ਰੇਣੀ ਵਿਚ ਆਏ ਹਨ। ਜਦਕਿ ਚੰਡੀਗੜ੍ਹ ਸਮੇਤ ਪੰਜਾਬ ਦੇ 5 ਸ਼ਹਿਰਾਂ ਦੀ ਸਥਿਤੀ ਚਿੰਤਾਜਨਕ ਹੈ।
ਅਕਸਰ ਦੇਖਿਆ ਹੋਵੇਗਾ ਕਿ ਪੰਜਾਬ ਵਿੱਚ ਨਵੰਬਰ ਮਹੀਨੇ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਜਾਂਦੀ ਹੈ ਪਰ ਇਸ ਸਾਲ ਸਿਰਫ਼ ਸਵੇੇਰੇ ਸ਼ਾਮ ਹੀ ਠੰਡ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪ੍ਰਦੂਸ਼ਣ ਵਿੱਚ ਸੁਧਾਰ ਦੇਖਿਆ ਗਿਆ ਹੈ। ਅੰਮ੍ਰਿਤਸਰ, ਜੋ ਕੱਲ੍ਹ ਦੇਸ਼ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਸੀ, ਵਿੱਚ AQI 200 ਤੋਂ ਘੱਟ ਕੇ 188 'ਤੇ ਆ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦਾ AQI 184 ਦਰਜ ਕੀਤਾ ਗਿਆ। ਪਰ ਚੰਡੀਗੜ੍ਹ ਸਮੇਤ ਜਲੰਧਰ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ AQI ਅਜੇ ਵੀ 200 ਤੋਂ ਉੱਪਰ ਹੈ।
Get all latest content delivered to your email a few times a month.