ਤਾਜਾ ਖਬਰਾਂ
.
ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਉਸ ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਨੂੰ ਅਦਾਲਤ ਵਿੱਚ ਹੋਵੇਗੀ ।
ਇਸ ਦੇ ਨਾਲ ਹੀ ਗੁਰਿੰਦਰ ਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ।
Get all latest content delivered to your email a few times a month.