IMG-LOGO
ਹੋਮ ਪੰਜਾਬ: ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ 'ਤੇ NSA ਵਧਾਉਣ ਦੇ ਮਾਮਲੇ...

ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ 'ਤੇ NSA ਵਧਾਉਣ ਦੇ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਅਗਲੀ...

Admin User - Nov 05, 2024 05:02 PM
IMG

.

ਚੰਡੀਗੜ੍ਹ- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਕੇਸ ਵਿੱਚ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਡੀਸੀ ਨੇ ਅੰਮ੍ਰਿਤਪਾਲ ਸਿੰਘ 'ਤੇ 13 ਮਾਰਚ ਨੂੰ ਐਨਐਸਏ ਲਗਾਉਣ ਦੇ ਹੁਕਮ ਦਿੱਤੇ ਸਨ ਤਾਂ ਫਿਰ ਇਸ ਨੂੰ ਲਾਗੂ ਕਰਨ ਵਿੱਚ 10 ਦਿਨਾਂ ਦੀ ਦੇਰੀ ਕਿਉਂ ਕੀਤੀ ਗਈ।

ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਕਿਹਾ ਹੈ ਕਿ ਇਸ ਸਬੰਧੀ ਹੁਣ ਤੱਕ ਜੋ ਵੀ ਹੁਕਮ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਅਗਲੀ ਸੁਣਵਾਈ ਵਿੱਚ ਪੇਸ਼ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਦਸ ਦਿਨ ਦੀ ਦੇਰੀ ਬਾਰੇ ਹਲਫ਼ਨਾਮਾ ਦੇ ਕੇ ਜਵਾਬ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਐਨਐਸਏ ਨੂੰ ਚੁਣੌਤੀ ਦੇਣ ਵਾਲੇ ਸਾਰੇ ਮੁਲਜ਼ਮਾਂ ਦੇ ਵਕੀਲਾਂ ਨੂੰ ਅਗਲੀ ਸੁਣਵਾਈ ’ਤੇ ਆਪਣੇ ਨੁਕਤੇ ਲਿਆਉਣ ਲਈ ਕਿਹਾ ਗਿਆ ਹੈ, ਹੁਣ ਇਸ ਮਾਮਲੇ 'ਤੇ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.