ਤਾਜਾ ਖਬਰਾਂ
.
ਫਰੀਦਕੋਟ- ਪੰਜਾਬ ਦੇ ਫਰੀਦਕੋਟ ਦੇ ਸਾਦਿਕ ਥਾਣੇ ਅਧੀਨ ਪੈਂਦੇ ਪਿੰਡ ਜਨੇਰੀਆ ਵਿੱਚ ਗੁਟਕਾ ਸਾਹਿਬ ਸਬੰਧੀ ਧਾਰਮਿਕ ਮਰਿਆਦਾ ਦੀ ਉਲੰਘਣਾ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਗੁਟਕਾ ਸਾਹਿਬ ਨੂੰ ਕਬਜ਼ੇ 'ਚ ਲੈ ਲਿਆ ਅਤੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਇਸੇ ਪਿੰਡ ਦਾ ਰਹਿਣ ਵਾਲਾ ਹੈ ਜੋ ਨਸ਼ੇ ਦਾ ਆਦੀ ਹੈ ਅਤੇ ਮਾਨਸਿਕ ਤੌਰ 'ਤੇ ਵੀ ਬੀਮਾਰ ਹੈ। ਘਟਨਾ ਦੀ ਸੂਚਨਾ ਥਾਣਾ ਸਾਦਿਕ ਦੀ ਪੁਲਸ ਨੂੰ ਮਿਲੀ, ਜਿਸ ਤੋਂ ਬਾਅਦ ਤੁਰੰਤ ਪੁਲਸ ਅਤੇ ਸਿੱਖ ਜਥੇਬੰਦੀਆਂ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਪਹਿਲਾਂ ਗੁਟਕਾ ਸਾਹਿਬ ਦੀ ਸੁਰੱਖਿਆ ਲਈ ਅਤੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਵੀ ਕੀਤਾ।
ਇਸ ਮਾਮਲੇ ਵਿੱਚ ਜ਼ਿਲ੍ਹਾ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਭਾਵੇਂ ਪੁਲੀਸ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਸੂਚਨਾ ਮਿਲੀ ਸੀ ਪਰ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਪਰ ਗੁਟਕਾ ਸਾਹਿਬ ਦੀ ਸਾਂਭ ਸੰਭਾਲ ਸਬੰਧੀ ਧਾਰਮਿਕ ਮਰਿਆਦਾ ਦੀ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਇਸ ਮਾਮਲੇ ਵਿੱਚ ਪੁਲੀਸ ਦੀ ਕਾਰਵਾਈ ’ਤੇ ਤਸੱਲੀ ਪ੍ਰਗਟਾਈ ਹੈ। ਨਾਲ ਹੀ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਕਿਸੇ ਬੇਕਸੂਰ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।
Get all latest content delivered to your email a few times a month.