ਤਾਜਾ ਖਬਰਾਂ
.
ਲੁਧਿਆਣਾ- ਕੈਨੇਡਾ 'ਚ ਹਿੰਦੂ ਮੰਦਿਰ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਦੇ ਖਿਲਾਫ ਮੰਗਲਵਾਰ ਨੂੰ ਲੁਧਿਆਣਾ 'ਚ ਹਿੰਦੂ ਸੰਗਠਨਾਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕੈਨੇਡਾ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਮੰਗਲਵਾਰ ਦੁਪਹਿਰ ਨੂੰ ਹਿੰਦੂ ਤਖਤ ਦੇ ਜ਼ਿਲਾ ਪ੍ਰਧਾਨ ਸ਼ਿਵਮ ਕੁਮਾਰ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਰੋਡ 'ਤੇ ਪਹੁੰਚੇ ਅਤੇ ਕੈਨੇਡਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਸ਼ਰਾਰਤੀ ਅਨਸਰਾਂ ਨੂੰ ਪਨਾਹ ਦੇ ਰਹੀ ਹੈ। ਕੈਨੇਡਾ 'ਚ ਪਹਿਲਾਂ ਵੀ ਹਿੰਦੂਆਂ ਅਤੇ ਮੰਦਰਾਂ 'ਤੇ ਹਮਲੇ ਹੋ ਚੁੱਕੇ ਹਨ ਪਰ ਕੈਨੇਡੀਅਨ ਸਰਕਾਰ ਹਿੰਦੂਆਂ ਨੂੰ ਸੁਰੱਖਿਆ ਦੇਣ ਦੀ ਬਜਾਏ ਮੁਲਜ਼ਮਾਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਭਾਰਤ ਸਰਕਾਰ ਇਸ ਮਾਮਲੇ ਵਿੱਚ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਹਿੰਦੂਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਿੰਦੂ ਸੰਗਠਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
Get all latest content delivered to your email a few times a month.