ਤਾਜਾ ਖਬਰਾਂ
.
ਚੰਡੀਗੜ੍ਹ- ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ 'ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਬਸਪਾ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਵੱਲੋਂ ਦਫਤਰ ਸਕੱਤਰ ਜਸਵੰਤ ਰਾਏ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪਾਰਟੀ ਨੂੰ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Get all latest content delivered to your email a few times a month.