ਤਾਜਾ ਖਬਰਾਂ
.
ਮਾਨਸਾ- ਪੰਜਾਬ ਮਸ਼ਹੂਰ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਨੇ ਮੂਸੇਵਾਲੇ ਦੇ ਛੋਟੇ ਭਰਾ ਦੀ ਸੋਸ਼ਲ ਮੀਡੀਆ 'ਤੇ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਉਸ ਖੂਬਸੂਰਤ ਤਸਵੀਰ 'ਚ ਪਿਤਾ ਬਲਕੌਰ ਸਿੰਘ ਸਿੱਧੂ ਤੇ ਮਾਤਾ ਚਰਨ ਕੌਰ ਨਿੱਕੇ ਸਿੱਧੂ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਤਸਵੀਰ ਦੇ ਨਾਲ ਇਸ ਵੀਡੀਓ ਵੀ ਸ਼ੇਅਰ ਕੀਤੀ ਹੈ। ਜਿਸ 'ਚ ਸਿੱਧੂ ਮੂਸੇਵਾਲੇ ਤੇ ਛੋਟੇ ਸਿੱਧੂ ਦੀਆਂ ਤਸਵੀਰਾਂ ਸਾਂਝੀਆਂ ਕੀਤੀ ਹਨ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ ਕਿ "ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ, ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ,ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ, ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਂਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋ ਦੀਦਾਰ ਕਰ ਰਹੇ ਹਾਂ...ਅਸੀ ਵਾਹਿਗੁਰੂ ਦੀ ਸਾਡੇ 'ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ..🙏"।
Get all latest content delivered to your email a few times a month.