ਤਾਜਾ ਖਬਰਾਂ
.
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਪਿਛਲੇ 10 ਦਿਨਾਂ ਵਿੱਚ ਹੀ 3162 ਕੇਸ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਸਖ਼ਤੀ ਦੇ ਬਾਵਜੂਦ ਇਸ ਨੂੰ ਰੋਕਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਨ੍ਹਾਂ ਪ੍ਰਬੰਧਾਂ ਨੂੰ ਦੇਖਣ ਲਈ ਇੱਕ ਟੀਮ 13 ਨਵੰਬਰ ਨੂੰ ਪੰਜਾਬ ਪਹੁੰਚ ਰਹੀ ਹੈ।
ਪੰਜਾਬ ਵਿੱਚ ਪਰਾਲੀ ਨਾ ਸਾੜਨ ਕਾਰਨ ਚੰਡੀਗੜ੍ਹ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ। ਜਦਕਿ ਪੰਜਾਬ ਦੇ 5 ਜ਼ਿਲ੍ਹੇ ਔਰੇਂਜ ਅਲਰਟ 'ਤੇ ਹਨ। ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਸ਼ਨੀਵਾਰ ਅੱਧੀ ਰਾਤ ਨੂੰ 325 ਅਤੇ ਵੱਧ ਤੋਂ ਵੱਧ 408 ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਸਭ ਤੋਂ ਵੱਧ AQI 360 ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ, AQI 240 ਸੀ । ਇਸੇ ਤਰ੍ਹਾਂ ਬਠਿੰਡਾ ਦਾ ਔਸਤ AQI 170, ਜਲੰਧਰ 173, ਖੰਨਾ 202, ਲੁਧਿਆਣਾ 216, ਪਟਿਆਲਾ 148 ਅਤੇ ਰੂਪਨਗਰ 225 ਦਰਜ ਕੀਤਾ ਗਿਆ ਹੈ।
Get all latest content delivered to your email a few times a month.