ਤਾਜਾ ਖਬਰਾਂ
.
ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਜਨਵਰੀ 'ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਸ ਹੁਕਮ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ ਦਸ ਦਿਨਾਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
Get all latest content delivered to your email a few times a month.