IMG-LOGO
ਹੋਮ ਰਾਸ਼ਟਰੀ: ਅੱਤਵਾਦੀ ਪੰਨੂ ਦੀ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ, ਵੀਡੀਓ...

ਅੱਤਵਾਦੀ ਪੰਨੂ ਦੀ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ, ਵੀਡੀਓ ਜਾਰੀ ਕਰਕੇ ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ..

Admin User - Nov 11, 2024 05:29 PM
IMG

.

ਅੱਤਵਾਦੀ ਅਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵਾਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ 'ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਹੇ ਹਨ। ਪੰਨੂ ਨੇ ਕੈਨੇਡਾ ਵਿੱਚ ਭਾਰਤੀ ਮੂਲ ਦੇ ਹਿੰਦੂ ਸੰਸਦ ਮੈਂਬਰ ਚੰਦਰ ਆਰੀਆ ਨੂੰ ਵੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ 16 ਅਤੇ 17 ਨਵੰਬਰ ਨੂੰ ਅਯੁੱਧਿਆ ਦੇ ਰਾਮ ਮੰਦਰ 'ਚ ਹਿੰਸਾ ਹੋਵੇਗੀ। ਖ਼ਬਰਵਾਲੇ ਡਾਟ ਕਾਮ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।

ਅੱਤਵਾਦੀ ਪੰਨੂ ਨੇ ਵੀਡੀਓ 'ਚ ਇਹ ਵੀ ਕਿਹਾ ਕਿ ਅਸੀਂ ਹਿੰਦੂਤਵ ਵਿਚਾਰਧਾਰਾ ਦੀ ਜਨਮ ਭੂਮੀ ਅਯੁੱਧਿਆ ਦੀ ਨੀਂਹ ਹਿਲਾ ਦਿਆਂਗੇ। ਵੀਡੀਓ ਵਿੱਚ ਪੰਨੂ ਨੇ ਅਯੁੱਧਿਆ ਵਿੱਚ ਰਾਮ ਮੰਦਰ ਸਮੇਤ ਦੇਸ਼ ਦੇ ਕਈ ਹਿੰਦੂ ਮੰਦਰਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਹਨ। ਇਸ ਵੀਡੀਓ ਨੂੰ ਵੱਡੇ ਖਤਰੇ ਵਜੋਂ ਦੇਖਿਆ ਜਾ ਰਿਹਾ ਹੈ।ਵੀਡੀਓ 'ਚ ਅੱਤਵਾਦੀ ਪੰਨੂ ਨੇ ਕਿਹਾ- ਭਾਰਤੀ ਮੂਲ ਦੇ ਕਈ ਕੈਨੇਡੀਅਨ ਪੀਐੱਮ ਮੋਦੀ ਦੀ ਵਿਚਾਰਧਾਰਾ ਨੂੰ ਮੰਨਦੇ ਹਨ। ਨਾਲ ਹੀ, ਕੈਨੇਡੀਅਨ ਐਮਪੀ ਚੰਦਰ ਆਰੀਆ ਹਿੰਦੂ ਅੱਤਵਾਦ ਦਾ ਚਿਹਰਾ ਹੈ। ਤੁਸੀਂ ਜਾਂ ਤਾਂ ਕੈਨੇਡਾ ਲਈ ਸੱਚੇ ਰਹੋ ਜਾਂ ਕੈਨੇਡਾ ਦੀ ਧਰਤੀ ਨੂੰ ਛੱਡ ਦਿਓ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੈਨੇਡੀਅਨ ਪੁਲਿਸ (ਆਰਸੀਐਮਪੀ) ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕੀਤਾ ਸੀ। ਇਸ ਵਿੱਚ ਭਾਰਤੀ ਡਿਪਲੋਮੈਟਾਂ ਦਾ ਹੱਥ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.