ਤਾਜਾ ਖਬਰਾਂ
.
ਚੰਡੀਗੜ੍ਹ,– ਭਾਜਪਾ ਪੰਜਾਬ ਬੁਲਾਰਾ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਚੋਣ ਕਮਿਸ਼ਨ ਆਫ ਇੰਡੀਆ (ECI) ਅਤੇ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਕਾਂਗਰਸ ਦੀ ਉਮੀਦਵਾਰ ਅਮ੍ਰਿਤਾ ਵੜਿੰਗ ਦੇ ਪਤੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਇਹ ਸਪੱਸ਼ਟ ਹੈ ਕਿ ਰਾਜਾ ਵੜਿੰਗ ਨੇ ਆਪਣੀ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕਰਕੇ 1988 ਦੇ ਧਾਰਮਿਕ ਸਥਾਨਾਂ ਦੀ (ਸਿਆਸੀ ਵਰਤੋਂ ਰੋਕਥਾਮ) ਐਕਟ ਦੀ ਉਲੰਘਣਾ ਕੀਤੀ ਹੈ। ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਕੀਤਾ "ਗਿੱਦੜਬਾਹਾ ਮਸਜਿਦ ਵਿਖੇ ਸ਼ਿਰਕਤ ਕਰਕੇ ਸੰਗਤਾਂ ਨੂੰ ਸੰਬੋਧਨ ਕੀਤਾ ਇਸ ਮੌਕੇ ਉਹਨਾਂ ਆਉਣ ਵਾਲੀ 20 ਤਰੀਕ ਨੂੰ ਹੱਥ ਪੰਜੇ ਵਾਲਾ ਬਟਨ ਦਬਾਉਣ ਦਾ ਅਹਿਦ ਲਿਆ"
ਇਹ ਐਕਟ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦੀ ਵਰਤੋਂ ਸਿਆਸੀ ਮਕਸਦਾਂ ਲਈ ਰੋਕਣ ਲਈ ਬਣਾਇਆ ਗਿਆ ਸੀ। ਇਸ ਐਕਟ ਉਲੰਘਣਾ ਕਰਨ 'ਤੇ 5 ਸਾਲ ਤੱਕ ਦੀ ਕੈਦ ਅਤੇ ਜੁਰਮਾਨਾ ਹੋ ਸਕਦਾ ਹੈ। ਭਾਜਪਾ ਪੰਜਾਬ ਦਾ ਮੰਨਣਾ ਹੈ ਕਿ ਅਜਿਹੀ ਕਾਰਵਾਈ ਨਾਂ ਹੀ ਸਿਰਫ਼ ਕਾਨੂੰਨੀ ਨਿਯਮਾਂ ਦੀ
ਉਲੰਘਣਾ ਹੈ, ਸਗੋਂ ਪੰਜਾਬ ਦੀ ਧਰਮ ਨਿਰਪਖਤਾ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣੇ ਚੋਣ ਫਾਇਦੇ ਲਈ ਮੁਸਲਿਮ ਭਾਈਚਾਰੇ ਨੂੰ ਧੁਰਵੀਕਰਨ ਕਰਨਾ ਬਹੁਤ ਗਲਤ ਗੱਲ ਹੈ। ਭਾਜਪਾ ਪੰਜਾਬ ਮੰਗ ਕਰਦੀ ਹੈ ਕਿ ਚੋਣ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਰਾਜਾ ਵੜਿੰਗ ਨੂੰ ਤੁਰੰਤ ਚੋਣ ਪ੍ਰਚਾਰ ਤੋਂ ਰੋਕਿਆ ਜਾਵੇ।
ਇਸ ਲਈ, ਚੋਣ ਕਮਿਸ਼ਨ ਤੋਂ ਅਪੀਲ ਹੈ ਕਿ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ (DEOs) ਅਤੇ ਰਿਟਰਨਿੰਗ ਅਧਿਕਾਰੀਆਂ (ROs) ਨੂੰ ਇਨ੍ਹਾਂ ਨਿਯਮਾਂ ਦੀ ਕੜੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਤੇ ਸਖਤ ਕਾਰਵਾਈ ਕੀਤੀ ਜਾਵੇ।
Get all latest content delivered to your email a few times a month.