ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ 'ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਜ਼ਾਨਾ ਰੋਸ਼ ਪ੍ਰਦਰਸ਼ਨ ਕੀਤੇ ਜਾਦੇ ਹਨ। ਇਸ ਰੋਸ ਪ੍ਰਦਰਸ਼ਨ 'ਚ ਅੱਜ ਕਿਸਾਨਾਂ ਨੇ ਮੰਡੀ ਚ ਨਾਇਬ ਤਹਸੀਲਦਾਰ ਤੇ ਖਰੀਦ ਏਜੰਸੀ ਦੇ ਇੰਸਪੈਕਟਰ ਨੂੰ ਬੰਦੀ ਬਣਾ ਲਿਆ ਹੈ। ਪਿੰਡ ਰਾਏਕੇ ਕਲਾਂ 'ਚ ਪੁਲਿਸ ਨੇ ਕਿਸਾਨਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਹੈ। ਇਸ ਲਾਠੀਚਾਰਜ 'ਚ ਕਈ ਕਿਸਾਨਾਂ ਦੇ ਜਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੰਡੀ 'ਚ ਝੋਨੇ ਦੀ ਖਰੀਦ ਨੂੰ ਲੈ ਕੇ ਵਿਵਾਦ ਹੋਇਆ ਸੀ, ਕਿਸਾਨਾਂ ਵੱਲੋਂ ਖਰੀਦ ਇੰਸਪੈਕਟਰਾਂ ਤੇ ਤਹਿਸੀਲਦਾਰ ਦਾ ਘਿਰਾਓ ਕਰਨ 'ਤੇ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਕ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਝੜਪ 'ਚ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
Get all latest content delivered to your email a few times a month.