IMG-LOGO
ਹੋਮ ਪੰਜਾਬ: ਡੀਸੀ ਬਠਿੰਡਾ ਦਾ ਵੱਡਾ ਬਿਆਨ; ਕਿਸਾਨ ਯੂਨੀਅਨ ਜ਼ਿਆਦਾ ਨਮੀ ਵਾਲਾ...

ਡੀਸੀ ਬਠਿੰਡਾ ਦਾ ਵੱਡਾ ਬਿਆਨ; ਕਿਸਾਨ ਯੂਨੀਅਨ ਜ਼ਿਆਦਾ ਨਮੀ ਵਾਲਾ ਝੋਨਾ ਧੱਕੇ ਨਾਲ ਚੁਕਵਾਉਣਾ ਚਾਹੁੰਦੀ

Admin User - Nov 12, 2024 01:25 PM
IMG

.

ਜ਼ਿਲ੍ਹਾ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿੱਚ ਪੁਲਿਸ ਅਤੇ ਕਿਸਾਨਾਂ ਵਿੱਚ ਹੋਏ ਵਿਵਾਦ ਤੋਂ ਬਾਅਦ ਡਿਪਟੀ ਕਮਿਸ਼ਨਰ ਬਠਿੰਡਾ ਦਾ ਵੱਡਾ ਬਿਆਨ ਆਇਆ ਸਾਹਮਣੇ। ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਪਿਛਲੇ ਦਿਨੀਂ ਕਿਸਾਨਾਂ ਨੇ ਉਨ੍ਹਾਂ ਦਾ ਦਫਤਰ ਅਤੇ ਘਰ ਘੇਰ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਸੀ।

ਇਸ ਦੌਰਾਨ ਕਿਸਾਨਾਂ ਨੂੰ ਸਾਰੀਆਂ ਮੰਡੀਆਂ ਵਿੱਚੋਂ ਝੋਨਾ ਚੁੱਕਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਸੀ ਕਿ ਕਿਸ ਮੰਡੀ ਵਿੱਚ ਕਿੰਨਾ ਝੋਨਾ ਹੁਣ ਤੱਕ ਚੁੱਕਿਆ ਜਾ ਚੁੱਕਿਆ ਤੇ ਕਿੰਨਾ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਮੰਨਿਆ ਕਿ ਇੱਕ ਦੋ ਮੰਡੀਆਂ ਨੂੰ ਛੱਡ ਕੇ ਬਾਕੀ ਮੰਡੀਆਂ ਵਿੱਚ ਨਿਰਵਿਘਨ ਕੰਮ ਚੱਲ ਰਿਹਾ ਹੈ ਅਤੇ ਹਰ ਮੰਡੀ ਵਿੱਚ ਲਿਫਟਿੰਗ ਦੇ ਨਾਲ-ਨਾਲ ਝੋਨੇ ਦੀ ਖਰੀਦ ਵੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਯੂਨੀਅਨ ਮੰਡੀਆਂ ਵਿੱਚ ਧੱਕੇ ਨਾਲ ਜ਼ਿਆਦਾ ਨਮੀ ਵਾਲਾ ਝੋਨਾ ਜਬਰਨ ਚੁਕਾਉਣਾ ਚਾਹੁੰਦਾ ਹਨ ਜਿਸ ਨੂੰ ਲੈ ਕੇ ਹੀ ਪ੍ਰਸ਼ਾਸਨ ਨਾਲ ਵਿਵਾਦ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਏ ਕੇ ਕਲਾਂ ਦੀ ਮੰਡੀ ਵਿੱਚ 4750 ਟਨ ਝੋਨਾ ਆਇਆ ਸੀ, ਉਸ ਵਿੱਚੋਂ 44 00 ਟਨ ਝੋਨਾ ਖ਼ਰੀਦ ਲਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.