ਤਾਜਾ ਖਬਰਾਂ
.
ਚੰਡੀਗੜ੍ਹ- ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ, 43 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਲਈ ਹੁਣ ਵੋਟਰ ਸੂਚੀਆਂ ਵਿੱਚ ਸੋਧ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਅੱਜ (13 ਨਵੰਬਰ) ਆਪਣਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।
ਰਾਜ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 14 ਨਵੰਬਰ, 2024 ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ 18 ਨਵੰਬਰ ਤੋਂ 25 ਨਵੰਬਰ 2024 ਤੱਕ ਲੋਕਾਂ ਦੇ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਕੀਤੀ ਜਾਵੇਗੀ।
Get all latest content delivered to your email a few times a month.